ਲਾਸ ਏਂਜਲਸ, 13 ਮਾਰਚ : 95ਵਾਂ ਆਸਕਰ ਐਵਾਰਡ ਸਮਾਰੋਹ ਅੱਜ ਸੋਮਵਾਰ ਲਾਸ ਏਂਜਲਸ ਵਿੱਚ ਸ਼ੁਰੂ ਹੋਇਆ ਹੈ। ਜਿਸ ਵਿੱਚ ਦੀਪਿਕਾ ਪਾਦੁਕੋਣ ਇਸ ਸਾਲ ਪੇਸ਼ਕਾਰ ਵਜੋਂ ਸਮਾਰੋਹ ਦਾ ਹਿੱਸਾ ਬਣੀ ਹੈ। ਭਾਰਤ ਲਈ ਇਸ ਵੇਲੇ ਬੜੇ ਮਾਣ ਵਾਲੀ ਖਬਰ ਸਾਹਮਣੇ ਆਈ ਹੈ। ਭਾਰਤੀ ਫਿਲਮ ਆਰਆਰਆਰ ਦੇ ਗੀਤ ਨਾਟੂ ਨਾਟੂ ਨੇ ਸਰਵੋਤਮ ਮੂਲ ਗੀਤ (ਬੈਸਟ ਓਰੀਜ਼ਨਲ ਸਾਂਗ) ਸ਼੍ਰੇਣੀ ਵਿੱਚ ਪੁਰਸਕਾਰ ਜਿੱਤ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਗੀਤ ਨੂੰ ਗੋਲਡਨ ਗਲੋਬ ਐਵਾਰਡ ਮਿਲਿਆ ਸੀ। ਇਸ ਦੇ ਨਾਲ ਹੀ The Elephant Whispers ਨੇ ਸਰਬੋਤਮ ਡਾਕੂਮੈਂਟਰੀ ਲਘੂ ਫਿਲਮ ਦਾ ਪੁਰਸਕਾਰ ਜਿੱਤਿਆ ਹੈ। ਇਸ ਦਾ ਨਿਰਦੇਸ਼ਨ ਕਾਰਤਿਕੀ ਗੋਂਸਾਲਵੇਸ ਦੁਆਰਾ ਕੀਤਾ ਗਿਆ ਹੈ ਅਤੇ ਗੁਨੀਤ ਮੋਂਗਾ ਦੁਆਰਾ ਨਿਰਮਿਤ ਹੈ। ਗੁਨੀਤ ਦੀ ਇਹ ਦੂਜੀ ਫਿਲਮ ਹੈ, ਜਿਸ ਨੂੰ ਆਸਕਰ ਐਵਾਰਡ ਮਿਲਿਆ ਹੈ। ਇਸ ਤੋਂ ਪਹਿਲਾਂ ਉਸਦੀ ਫਿਲਮ ਪੀਰੀਅਡ ਐਂਡ ਆਫ ਸੇਂਟੈਂਸ ਨੂੰ 2019 ਵਿੱਚ ਸਰਵੋਤਮ ਡਾਕੂਮੈਂਟਰੀ ਲਘੂ ਫਿਲਮ ਦੀ ਸ਼੍ਰੇਣੀ ਵਿੱਚ ਆਸਕਰ ਅਵਾਰਡ ਮਿਲਿਆ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਆਸਕਰ ਜਿੱਤਣ ਤੇ ਫਿਲਮ ‘RRR’ ਅਤੇ ‘ਦ ਐਲੀਫੈਂਟ ਵ੍ਹਿਸਪਰਰਜ਼’ ਟੀਮਾਂ ਨੂੰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਲਮ ਆਰਆਰਆਰ ਦੇ ਗੀਤ ਨਾਟੂ ਨਾਟੂ ਸਰਵੋਤਮ ਮੂਲ ਗੀਤ(ਬੈਸਟ ਓਰੀਜ਼ਨਲ ਸਾਂਗ) ਸ਼੍ਰੇਣੀ ਅਤੇ The Elephant Whispers ਦੇ ਸਰਬੋਤਮ ਡਾਕੂਮੈਂਟਰੀ ਲਘੂ ਫਿਲਮ ਦਾ ਪੁਰਸਕਾਰ ਜਿੱਤਣ ਤੇ ਦੋਵਾਂ ਟੀਮਾਂ ਨੂੰ ਵਧਾਈ ਦਿੱਤੀ ਹੈ।