ਸ਼ਿਕਾਗੋ, 15 ਫਰਵਰੀ : ਅਮਰੀਕਾ ਦੇ ਮਿਸੌਰੀ ਸੂਬੇ ਦੇ ਕੰਸਾਸ ਸਿਟੀ 'ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਰੀਬ 21 ਲੋਕ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਗੋਲੀਬਾਰੀ ਦੀ ਘਟਨਾ ਕੰਸਾਸ ਸਿਟੀ ਵਿੱਚ ਚੀਫ਼ਸ ਸੁਪਰ ਬਾਊਲ ਦੀ ਜਿੱਤ ਤੋਂ ਬਾਅਦ ਕੱਢੀ ਗਈ ਪਰੇਡ ਦੌਰਾਨ ਵਾਪਰੀ। ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਕੰਸਾਸ ਸਿਟੀ ਮਿਸੂਰੀ ਦੇ ਚੀਫ ਸਟੈਸੀ ਗ੍ਰੇਵਜ਼ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਵਿਭਾਗ ਨੇ ਕਿਹਾ ਕਿ ਯੂਨੀਅਨ ਸਟੇਸ਼ਨ ਦੇ ਆਲੇ-ਦੁਆਲੇ ਗੋਲੀਆਂ ਚਲਾਈਆਂ ਗਈਆਂ। ਪੁਲਿਸ ਨੇ ਦੋ ਹਥਿਆਰਬੰਦ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਸਿਨਹੂਆ ਸਮਾਚਾਰ ਏਜੰਸੀ ਨੇ ਕੰਸਾਸ ਸਿਟੀ ਪੁਲਿਸ ਵਿਭਾਗ ਦੇ ਬੁਲਾਰੇ ਜੇਕ ਬੇਚਿਨਾ ਦੇ ਹਵਾਲੇ ਨਾਲ ਕਿਹਾ ਕਿ ਬੁੱਧਵਾਰ ਦੇ ਸਮਾਰੋਹ ਵਿਚ ਲਗਪਗ 10 ਲੱਖ ਪਰੇਡਗੋਰਸ ਅਤੇ 600 ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਸੀ। ਇਸ ਗੋਲੀਬਾਰੀ ਦੀ ਘਟਨਾ ਵਿੱਚ ਕਈ ਲੋਕ ਜ਼ਖਮੀ ਹੋਏ ਹਨ।