ਮਰਸੀਆ, 02 ਅਕਤੂਬਰ : ਸਪੇਨ ਦੇ ਮਰਸੀਆ ਸ਼ਹਿਰ ਵਿੱਚ ਇੱਕ ਨਾਈਟ ਕਲੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜਖ਼ਮੀ ਹੋਣ ਜਾਣ ਦੀ ਖਬਰ ਹੈ। ਨਿਊਜ ਏਜੰਸੀ ਈਐਫਈ ਅਨੁਸਾਰ ਇਹ ਹਾਦਸਾ ਸ਼ਹਿਰ ਮਰਸੀਆ ਦੇ ਮਸ਼ਹੂਰ ਟੀਏਟਰ ਨਾਈਟ ਕਲੱਬ ਵਿੱਚ ਸਵੇਰ ਦੇ 6 ਵਜੇ ਦੇ ਕਰੀਬ ਵਾਪਰਿਆ। ਅੱਗ ਐਨੀ ਭਿਆਨਕ ਸੀ ਕਿ ਅੱਗ ਨੇ ਤੇਜ਼ੀ ਨਾਲ ਸਭ ਥਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਮਰਸੀਆ ਦੀ ਫਾਇਰ ਸਰਵਿਸ ਨੇ ਇਕ ਵੀਡੀਉ ਵੀ ਜਾਰੀ ਕੀਤਾ ਹੈ ਜਿਸ ਵਿਚ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਸਮਾਚਾਰ ਏਜੰਸੀ ਏਪੀ ਦੇ ਅਨੁਸਾਰ, ਫਾਇਰ ਸਰਵਿਸ ਅਤੇ ਐਮਰਜੈਂਸੀ ਸੇਵਾ ਦੇ ਕਰਮਚਾਰੀਆਂ ਨੇ ਨਾਈਟ ਕਲੱਬ ਦੇ ਅੰਦਰ ਅੱਗ ਦੀਆਂ ਲਪਟਾਂ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਹੋਏ ਲੋਕਾਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਇਸ ਦੇ ਨਾਲ ਹੀ ਕਰਮਚਾਰੀ ਕਲੱਬ ਦੇ ਅੰਦਰ ਲਾਸ਼ਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਪੇਨ ਦੇ ਸਰਕਾਰੀ ਅਧਿਕਾਰੀਆਂ ਨੇ ਦਸਿਆ ਕਿ ਇਸ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।