ਸਾਰਾਜੇਵੋ, 21 ਅਗਸਤ 2024 : ਬੋਸਨੀਆ ਦੇ ਪੱਛਮੀ ਸ਼ਹਿਰ ਸਾਂਸਕੀ ਮੋਸਟ ਦੇ ਇੱਕ ਹਾਈ ਸਕੂਲ ਵਿੱਚ ਹੋਈ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਤਿੰਨੋਂ ਮ੍ਰਿਤਕ ਸਕੂਲ ਦੇ ਕਰਮਚਾਰੀ ਸਨ। ਹਮਲੇ ਵਿੱਚ ਇੱਕ ਮੁਲਾਜ਼ਮ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਸਥਾਨਕ ਮੀਡੀਆ ਦੇ ਹਵਾਲੇ ਨਾਲ ਰਿਪੋਰਟ 'ਚ ਦੱਸਿਆ ਗਿਆ ਕਿ ਸਕੂਲ 'ਚ ਕੰਮ ਕਰਨ ਵਾਲੇ ਇਕ ਵਿਅਕਤੀ ਨੇ ਹੀ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਘਟਨਾ ਤੋਂ ਬਾਅਦ ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਨੂੰ ਮੌਕੇ 'ਤੇ ਤਾਇਨਾਤ ਕਰ ਦਿੱਤਾ ਗਿਆ।