ਨਿਊਜਰਸੀ, 16 ਮਾਰਚ : ਅਮਰੀਕਾ ਦੇ ਸ਼ਹਿਰ ਨਿਊਜਰਸੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਘਰ ਵਿਚ ਅੱਗ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਛਾਣ ਰਣਜੋਤ ਸਿੰਘ (35) ਪੁੱਤਰ ਅਵਤਾਰ ਸਿੰਘ ਦੇ ਰੂਪ ’ਚ ਹੋਈ ਹੈ। ਮ੍ਰਿਤਕ ਹੁਸ਼ਿਆਰਪੁਰ ਦੇ ਜਹੂਰਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲਗਭਗ 9 ਸਾਲ ਪਹਿਲਾਂ ਅਮਰੀਕਾ ਗਿਆ ਸੀ ਤੇ ਟੈਕਸੀ ਚਾਲਕ ਸੀ। ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਅਣਹੋਣੀ ਦੀ ਸੂਚਨਾ ਮਿਲੀ ਹੈ। ਉਨ੍ਹਾਂ ਦਾ ਪੁੱਤਰ ਜਿਸ ਘਰ ’ਚ ਰਹਿੰਦਾ ਸੀ, ਉਥੇ ਕੁਝ ਦਿਨ ਪਹਿਲਾਂ ਅਚਾਨਕ ਅੱਗ ਲੱਗ ਗਈ ਤੇ ਇਸ ਹਾਦਸੇ ਦੌਰਾਨ ਰਣਜੋਤ ਸਿੰਘ ਤੇ ਉਸ ਦਾ ਇਕ ਹੋਰ ਸਾਥੀ ਵੀ ਮੌਤ ਦਾ ਸ਼ਿਕਾਰ ਹੋ ਗਿਆ, ਜਦਕਿ ਇਕ ਨੌਜਵਾਨ ਜ਼ਖ਼ਮੀ ਹੋ ਗਿਆ। ਮਿ੍ਤਕ ਨੌਜਵਾਨ ਅਤੇ ਜਖਮੀ ਹੋਏ ਨੌਜਵਾਨ ਦਾ ਅਜੇ ਤੱਕ ਕੋਈ ਵੀ ਪਤਾ ਨਹੀਂ ਲੱਗ ਸਕਿਆ ਕਿ ਉਹ ਕੌਣ ਹਨ ਤੇ ਕਿੱਥੇ ਦੇ ਰਹਿਣ ਵਾਲੇ ਹਨ ।