ਮਾਝਾ

"ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਭਲਾਈਪੁਰ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ-ਪੰਨੂ
ਸਰਕਾਰ ਅਤੇ ਖੇਤੀਬਾੜੀ ਵਿਭਾਗ ਦਾ ਸ਼ਲਾਘਾਯੋਗ ਉਪਰਾਲਾ-ਨੰਬਰਦਾਰ ਭਲਾਈਪੁਰ ਤਰਨ ਤਾਰਨ 01 ਅਪ੍ਰੈਲ 2025 : ਖੇਤੀਬਾੜੀ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ ਏ ਐੱਸ ਦੇ ਹੁਕਮਾਂ ਤਹਿਤ "ਸਰਕਾਰ ਤੁਹਾਡੇ ਦੁਆਰ" ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਜਾ ਕੇ ਕਿਸਾਨ ਦੀਆਂ ਮੁਸ਼ਕਲਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਹਨਾਂ ਦਾ ਮੌਕੇ ਤੇ ਹੱਲ ਕੀਤਾ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਪ੍ਰੈਸ ਨਾਲ ਗੱਲ-ਬਾਤ....
ਚੀਫ਼ ਖ਼ਾਲਸਾ ਦੀਵਾਨ ਵੱਲੋਂ ਬਟਾਲਾ ਵਿਖੇ 3 ਅਪ੍ਰੈਲ ਨੂੰ ਇਕ ਨਵੇਂ ਅਤਿ—ਆਧੁਨਿਕ ਸਕੂਲ ਦਾ ਸ਼ਾਨਦਾਰ ਉਦਘਾਟਨ
ਉਦਘਾਟਨੀ ਸਮਾਰੋਹ ਦਾ ਥੀਮ : ਗੁਰਮਤਿ ਅਤੇ ਸਿੱਖ ਵਿਰਾਸਤ ਬਟਾਲਾ, 1 ਅਪ੍ਰੈਲ 2025 : ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ 50 ਵਿੱਦਿਅਕ ਅਦਾਰਿਆਂ ਦੀ ਲੜ੍ਹੀ ਵਿਚ ਵਾਧਾ ਕਰਦਿਆਂ ਬਟਾਲਾ ਦੇ ਅਰਬਨ ਅਸਟੇਟ ਵਿਖੇ 3 ਅਪ੍ਰੈਲ, ਦਿਨ ਬੁੱਧਵਾਰ ਨੂੰ ਇਕ ਨਵੇ ਅਤਿ ਆਧੁਨਿਕ ਸਕੂਲ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿਸ ਦਾ ਅਗਾਜ ਅਕਾਲ ਪੁਰਖ ਦਾ ਓਟ ਆਸਰਾ ਲੈਂਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਵੇਗਾ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਅਤੇ....
ਮਾਂ ਬੋਲੀ ਪੰਜਾਬੀ ਦੀ ਰੱਖਿਆ – ਸਮੇਂ ਦੀ ਲੋੜ: ਜਥੇਦਾਰ ਕੁਲਦੀਪ ਸਿੰਘ ਗੜਗੱਜ
ਪੰਜਾਬ ਸਰਕਾਰ ਸੂਬੇ ਦੇ ਹਰ ਸਕੂਲ 'ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ: ਜਥੇਦਾਰ ਕੁਲਦੀਪ ਸਿੰਘ ਗੜਗੱਜ ਅੰਮ੍ਰਿਤਸਰ, 1 ਅਪ੍ਰੈਲ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਮਾਂ ਬੋਲੀ ਦਾ ਇੱਕ ਵਿਅਕਤੀ ਦੇ ਜੀਵਨ ਵਿੱਚ ਓਹੀ ਮਹੱਤਵ ਹੈ, ਜਿਵੇਂ ਜਨਮ ਦੇਣ ਵਾਲੀ ਮਾਂ ਤੇ ਧਰਤੀ ਦਾ ਹੁੰਦਾ ਹੈ।....
ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ ਵਿਖੇ ਜਾਗਰੂਕਤਾ ਸੈਮੀਨਾਰ  
ਬਟਾਲਾ, 1 ਅਪ੍ਰੈਲ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ, ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੇ ਛੋਹ, ਮਾੜੇ ਛੋਹ, ਹਰੇ ਵਾਤਾਵਰਣ, ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, ਐਸ.ਪੀ. (ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ....
ਦਲਵਿੰਦਰਜੀਤ ਸਿੰਘ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਇਆ ਜਾਵੇਗਾ - ਡਿਪਟੀ ਕਮਿਸ਼ਨਰ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸਨ ਲਈ ਲੋਕ ਸਹਿਯੋਗ ਕਰਨ - ਡੀ.ਸੀ. ਗੁਰਦਾਸਪੁਰ, 31 ਮਾਰਚ 2025 : ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚਣ 'ਤੇ ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਟੁਕੜੀ ਵੱਲੋਂ....
ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸਤਨਾਮ ਸਿੰਘ ਬਾਠ ਵੱਲੋਂ ਪਾਸ ਹੋਏ ਵਿਦਿਆਰਥੀਆਂ ਨੂੰ ਦਿੱਤੀ ਵਧਾਈ
ਪਹਿਲੇ ਦਿਨ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਜੀ ਆਇਆਂ ਨੂੰ ਤਰਨ ਤਾਰਨ, 31 ਮਾਰਚ 2025 : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਪਰਮਜੀਤ ਸਿੰਘ ਨੇ ਨਾਨ ਬੋਰਡ ਜਮਾਤਾਂ ਵਿੱਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪਹਿਲੇ ਦਿਨ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਜੀ ਆਇਆ ਨੂੰ ਕਿਹਾ। ਇੱਥੇ ਵਰਣਨ ਯੋਗ ਹੈ, ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਮਿਤੀ 29 ਮਾਰਚ ਨੂੰ ਸਾਰੇ ਸਰਕਾਰੀ....
ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸਤਨਾਮ ਸਿੰਘ ਬਾਠ ਵੱਲੋਂ ਪਾਸ ਹੋਏ ਵਿਦਿਆਰਥੀਆਂ ਨੂੰ ਦਿੱਤੀ ਵਧਾਈ
ਪਹਿਲੇ ਦਿਨ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਕਿਹਾ ਜੀ ਆਇਆਂ ਨੂੰ ਤਰਨ ਤਾਰਨ, 31 ਮਾਰਚ 2025 : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਪਰਮਜੀਤ ਸਿੰਘ ਨੇ ਨਾਨ ਬੋਰਡ ਜਮਾਤਾਂ ਵਿੱਚੋਂ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਪਹਿਲੇ ਦਿਨ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਜੀ ਆਇਆ ਨੂੰ ਕਿਹਾ। ਇੱਥੇ ਵਰਣਨ ਯੋਗ ਹੈ, ਕਿ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤੇ ਮਿਤੀ 29 ਮਾਰਚ ਨੂੰ ਸਾਰੇ ਸਰਕਾਰੀ....
ਸੇਵਾ ਮੁਕਤ ਹੋਣ ਵਾਲੇ ਸਾਰੇ ਕਰਮਚਾਰੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਸ਼ੁਭ-ਕਾਮਨਾਵਾਂ- ਸਤਨਾਮ ਸਿੰਘ ਬਾਠ
ਤਰਨ ਤਾਰਨ, 31 ਮਾਰਚ 2025 : ਸਿੱਖਿਆ ਵਿਭਾਗ ਨੂੰ ਆਪਣੀ ਜ਼ਿੰਦਗੀ ਦਾ ਬਿਹਤਰੀਨ ਸਮਾਂ ਦੇਣ, ਵਿਦਿਆਰਥੀਆਂ ਦੇ ਜੀਵਨ ਵਿੱਚ ਚਾਨਣ ਮੁਨਾਰਾ ਬਣ ਕੇ ਉਹਨਾਂ ਦੀ ਜ਼ਿੰਦਗੀ ਨੂੰ ਰੁਸ਼ਨਾਉਣ ਅਤੇ ਸਿੱਖਿਆ ਵਿਭਾਗ ਦੇ ਸਕੂਲਾਂ/ਦਫਤਰਾਂ ਵਿੱਚ ਕੰਮ ਕਰਨ ਵਾਲੇ ਪ੍ਰਿੰਸੀਪਲ, ਸਕੂਲ ਮੁਖੀ, ਲੈਕਚਰਾਰ, ਸੀ ਐਂਡ ਵੀ ਅਤੇ ਨਾਨ ਟੀਚਿੰਗ ਕਰਮਚਾਰੀ ਜੋ ਆਪਣੀ ਬੇਦਾਗ ਨੌਕਰੀ ਕਰਨ ਤੋਂ ਬਾਅਦ ਅੱਜ ਸੇਵਾ ਮੁਕਤ ਹੋ ਰਹੇ ਹਨ, ਸਿੱਖਿਆ ਵਿਭਾਗ ਉਹਨਾਂ ਦੀ ਇਸ ਸੇਵਾ ਮੁਕਤੀ ਤੇ ਉਹਨਾਂ ਨੂੰ ਸ਼ੁਭ-ਕਾਮਨਾਵਾਂ ਦਿੰਦਾ ਹੈ। ਇਹ....
ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ 
ਬਟਾਲਾ 31 ਮਾਰਚ 2025 : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ੍ਰੀਮਤੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਅਨਿਲ ਸ਼ਰਮਾਂ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਬਲਾਕ ਬਟਾਲਾ 1 ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਸਰਪੰਚ ਸ. ਦਿਲਰਾਜ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ....
ਪਿੰਡ ਭਾਮ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਹੋਏ ਅਗਨ ਭੇਟ, ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ 
ਗੁਰਦਾਸਪੁਰ, 30 ਮਾਰਚ 2025 : ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ 'ਚ ਬੀਤੀ ਰਾਤ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਪੱਤੀ ਹੱਸਨ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਗਏ। ਇਸ ਹਿਰਦੇ ਵਲੂੰਧਰ ਦੇਣ ਵਾਲੀ ਘਟਨਾ ਨਾਲ ਪਿੰਡ 'ਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਘਟਨਾ ਦਾ ਪਤਾ ਐਤਵਾਰ ਅੰਮ੍ਰਿਤ ਵੇਲੇ ਲੱਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭਾਮ ਵਿਖੇ ਗੁਰਦੁਆਰਾ....
ਪੰਜਾਬ ਪੁਲਿਸ ਨੇ ਸਰਹੱਦ ਪਾਰ ਡਰੱਗ ਕਾਰਟੈਲ ਦਾ ਪਰਦਾਫਾਸ਼ ਕੀਤਾ, 6 ਕਿਲੋ ਹੈਰੋਇਨ ਸਮੇਤ ਦੋ ਕਾਬੂ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਦੋਸ਼ੀ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ: ਡੀਆਈਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਚੰਡੀਗੜ੍ਹ/ਤਰਨਤਾਰਨ, 30 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ....
ਮਾਰਚ ਮਹਿਨੇ ਵਿਚ ਨਸ਼ਾ ਤਸਕਰਾਂ ਵਿਰੁੱਧ 110 ਮੁਕੱਦਮੇ ਦਰਜ ਅਤੇ 175 ਸਮੱਗਲਰਾਂ ਨੂੰ ਫੜਿਆ : ਐਸਐਸਪੀ ਬਟਾਲਾ
ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡੀ ਕਾਰਵਾਈ ਐਸਐਸਪੀ ਸੁਹੇਲ ਕਾਸਿਮ ਮੀਰ ਦੀ ਅਗਵਾਈ ਹੇਠ ਪਿੰਡ ਸ਼ੇਖੂਪੁਰਾ ਸਮੇਤ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ ਬਟਾਲਾ, 29 ਮਾਰਚ 2025 : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ....
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 3 ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਕੀਤਾ ਕਾਬੂ
ਅੰਮ੍ਰਿਤਸਰ, 29 ਮਾਰਚ 2025 : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ 3 ਵਿਅਕਤੀਆਂ (ਅਭਿਸ਼ੇਕ ਉਰਫ ਅਭੀ, ਗੁਰਜੰਟ ਸਿੰਘ ਅਤੇ ਗੁਰਸ਼ਰਨ ਸਿੰਘ ਉਰਫ ਗੁਰਸ਼ਰਨਦੀਪ) ਨੂੰ ਗ੍ਰਿਫ਼ਤਾਰ ਕਰਕੇ ਪੰਜਾਬ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਕਾਬੂ ਕੀਤੇ ਵਿਅਤਕੀਆਂ ਕੋਲੋਂ 6 ਪਿਸਤੌਲ (ਇੱਕ ਗਲੋਕ ਪਿਸਤੌਲ 9mm, ਦੋ .30 ਬੋਰ ਪਿਸਤੌਲ, ਤਿੰਨ .32 ਬੋਰ ਦੇਸੀ ਪਿਸਤੌਲ) ਅਤੇ .32 ਬੋਰ ਦੇ 9 ਜ਼ਿੰਦਾ ਕਾਰਤੂਸਬਰਾਮਦ ਕੀਤੇ ਗਏ ਹਨ। ਪੁਲਿਸ....
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ : ਬਰਿੰਦਰ ਕੁਮਾਰ ਗੋਇਲ
ਗੁਰਦਾਸਪੁਰ, 29 ਮਾਰਚ 2025 : ਗੁਰਦਾਸਪੁਰ ਵਿਖੇ ਇੱਕ ਵਿਸ਼ਾਲ ਧੰਨਵਾਦੀ ਰੈਲੀ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਹੇ ਮੁਫ਼ਤ ਬਿਜਲੀ ਸਹੂਲਤ ਹੋਵੇ ਜਾਂ ਸਿਹਤ ਤੇ ਸਿੱਖਿਆ ਕ੍ਰਾਂਤੀ ਹੋਵੇ ਮਾਨ ਸਰਕਾਰ ਨੇ ਆਪਣੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਨਹਿਰੀ ਢਾਂਚੇ ਵਿੱਚ ਵੱਡਾ ਸੁਧਾਰ....
ਪੰਜਾਬ ਸਰਕਾਰ ਵੱਲੋਂ ਨਬੀਪੁਰ ਕੱਟ ਡਰੇਨ ਦੇ ਪ੍ਰੋਜੈਕਟ ਉੱਪਰ 7.18 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ : ਕੈਬਨਿਟ ਮੰਤਰੀ
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਕੱਟ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗੁਰਦਾਸਪੁਰ, 29 ਮਾਰਚ 2025 : ਪੰਜਾਬ ਸਰਕਾਰ ਵੱਲੋਂ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਨੀਂਹ ਪੱਥਰ ਰੱਖਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ 1960 ਵਿੱਚ ਬਣੀ ਇਹ....