- ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ ਮੀਟਿੰਗ
ਤਰਨ ਤਾਰਨ, 28 ਅਗਸਤ 2024 : ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਜ਼-2 ਤਹਿਤ ਜ਼ਿਲਾ ਤਰਨ ਤਾਰਨ ਦੇ ਪਿੰਡਾ ਨੂੰ ਓ. ਡੀ. ਐੱਫ ਪਲੱਸ ਮਾਡਲ ਸ਼੍ਰੇਣੀ ਦੇ ਪਿੰਡ ਬਣਾਉਣ ਸਬੰਧੀ ਪੇਂਡੂ ਵਿਕਾਸ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਵਿਸ਼ੇਸ ਮੀਟਿੰਗ ਹੋਈ। ਇਸ ਮੌਕੇ ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ, ਤਰਨ ਤਾਰਨ ਸ੍ਰੀ ਹਰਜਿੰਦਰ ਸਿੰਘ ਸੰਧੂ, ਸ਼੍ਰੀ ਲਵਦੀਪ ਸਿੰਘ, ਕਾਰਜਕਾਰੀ ਇੰਜੀਨੀਅਰ, ਸ਼੍ਰੀ ਜਗਦੀਪ ਸਿੰਘ ਆਈ. ਈ. ਸੀ., ਸ਼੍ਰੀ ਮਨਜਿੰਦਰ ਸਿੰਘ ਉਪ ਮੰਡਲ ਇੰਜੀਨੀਅਰ, ਸ਼੍ਰੀ ਜਸਦੀਪ ਸਿੰਘ ਉਪ ਮੰਡਲ ਇੰਜੀਨੀਅਰ, ਸ਼੍ਰੀ ਸੁਖਦੇਵ ਸਿੰਘ ਜੂਨੀਅਰ ਇੰਜੀਨੀਅਰ, ਸ਼੍ਰੀ ਮੌਹਿਤ ਕੁਮਾਰ ਜੂਨੀਅਰ ਇੰਜੀਨੀਅਰ, ਸ਼੍ਰੀ ਹਰਜੀਤ ਸਿੰਘ ਜੂਨੀਅਰ ਇੰਜੀਨੀਅਰ, ਸ਼੍ਰੀ ਲੱਕੀ ਨਾਗਪਾਲ ਜੂਨੀਅਰ ਇੰਜੀਨੀਅਰ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਵਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋਂ ਸਮੂਹ ਬੀ. ਡੀ. ਪੀ. ਓਜ਼ ਸਾਹਿਬਾਨ ਨੂੰ ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਦਿੱਤੇ ਗਏ ਟੀਚੇ ਸਬੰਧੀ ਪ੍ਰਗਤੀ ਰਿਪੋਰਟ ਨੂੰ ਬਲਾਕ ਅਨੁਸਾਰ ਦੁਬਾਰਾ ਵਾਚਿਆ ਗਿਆ। ਇਸ ਮੌਕੇ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਵੱਲੋ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲਾ ਤਰਨ ਤਾਰਨ ਦੇ 484 ਪਿੰਡਾਂ ਨੂੰ ਓ. ਡੀ. ਐੱਫ ਪਲੱਸ ਮਾਡਲ ਸ਼੍ਰੇਣੀ ਦੇ ਪਿੰਡ ਬਣਾਉਣ ਦਾ ਟੀਚਾ ਮਿਤੀ 31 ਦਸੰਬਰ, 2024 ਤੱਕ ਮੁਕੰੰਮਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਕਤ ਕੰਮ ਨੂੰ ਮੁਕੰਮਲ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਮੂਹ ਉਪ ਮੰਡਲ ਇੰਜੀਨੀਅਰ, ਜੂਨੀਅਰ ਇੰਜੀਨੀਅਰ ਵੱਲੋਂ ਸਬੰਧਤ ਬਲਾਕਾਂ ਦੇ ਬੀ. ਡੀ. ਪੀ. ਓਜ਼, ਉਪ ਮੰਡਲ ਇੰਜੀਨੀਅਰ ਪੰਚਾਇਤੀ ਰਾਜ, ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ, ਪੰਚਾਇਤ ਸਕੱਤਰ ਨਾਲ ਤਾਲਮੇਲ ਕਰਕੇ ਤਕਨੀਕੀ ਸਹਾਇਤਾ ਪ੍ਰਦਾਨ ਕਰਨਗੇ ਅਤੇ ਕੀਤੇ ਗਏ ਕੰਮਾਂ ਦੀ ਪ੍ਰਗਤੀ ਰਿਪੋਰਟ 02 ਸਤੰਬਰ, 2024 ਨੂੰ ਹੋਣ ਵਾਲੀ ਸਮੀਖਿਆ ਮੀਟਿੰਗ ਵਿੱਚ ਪੇਸ਼ ਕਰਨਗੇ। ਉਹਨਾਂ ਕਿਹਾ ਕਿ ਜ਼ਿਲਾ ਸੈਨੀਟੇਸ਼ਨ ਅਫਸਰ ਤਰਨ ਤਾਰਨ ਵੱਲੋ ਮੁਕੰਮਲ ਠੋਸ ਕੂੜਾ ਪ੍ਰੋਜੈਕਟਾਂ ਦੀ ਨਿਯਮਿਤ ਮੋਨੀਟਰਿੰਗ ਕੀਤੀ ਜਾਵੇਗੀ ਅਤੇ ਮੁਕੰਮਲ ਹੋਏ ਪ੍ਰੋਜੈਕਟਾਂ ਦੀ ਜੀਓ-ਟੈਗਿੰਗ ਨੂੰ ਯਕੀਨੀ ਬਣਾਇਆ ਜਾਵੇਗਾ।