
ਖੇਮਕਰਨ, 16 ਅਪ੍ਰੈਲ 2025 : ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਹੁਤ ਵੱਡੇ ਪੱਧਰ ਤੇ ਵਿਕਾਸ ਕੀਤਾ ਹੈ, ਕਿਉਂਕਿ ਅੱਜ ਹਰੇਕ ਸਕੂਲ ਨੂੰ ਸਰਕਾਰੀ ਅਧਿਆਪਕ ਮਿਲ ਗਿਆ ਹੈ। ਅਤੇ ਜਿਸ ਨਾਲ ਪੜ੍ਹਾਈ ਦਾ ਪੱਧਰ ਹੋਰ ਵਧੀਆ ਹੋਇਆ ਹੈ। ਤਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਵਿਧਾਇਕ ਧੁੰਨ ਵੱਲੋਂ ਸਰਕਾਰੀ ਸਕੂਲ ਲੱਖਣਾ, ਮਹਿਮੂਦਪੁਰ, ਭੰਡਾਲ , ਬਹਿੜਵਾਲ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ ਤੋਂ ਵਿਰੋਧੀ ਧਿਰਾਂ ਦੇ ਆਗੂ ਬਖਲਾਹਟ ਵਿੱਚ ਆ ਗਏ ਹਨ, ਜਦ ਕਿ ਵਿਰੋਧੀਆਂ ਨੇ ਆਪਣੀ ਸਰਕਾਰ ਦੇ ਕਾਰਜ ਕਾਲ ਦੌਰਾਨ ਸਰਕਾਰੀ ਸਕੂਲਾਂ ਵੱਲ ਧਿਆਨ ਹੀ ਨਹੀਂ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮਾਝਾ ਬੈਲਟ ਦੇ ਸਕੂਲਾਂ ਨੂੰ ਬਹੁਤ ਸਾਰਾ ਫੰਡ ਦੇ ਕੇ ਸਕੂਲਾਂ ਦੀ ਨੁਹਾਰ ਨੂੰ ਬਦਲ ਕੇ ਹੀ ਰੱਖ ਦਿੱਤੀ ਹੈ।