ਤਰਨ ਤਾਰਨ, 07 ਅਗਸਤ 2024 : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਰਹਿਨੁਮਾਈ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਜਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ, ਜਿਸ ਵਿੱਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋਂ ਜੁਲਾਈ ਮਹੀਨੇ ਦੀਆਂ ਆਪਣੀਆਂ ਉਪਲੱਬਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਗਿਆ ਕਿ ਜੁਲਾਈ ਮਹੀਨੇ ਦੌਰਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ 145 ਪ੍ਰਾਰਥੀਆਂ ਨੂੰ ਵਿਅਕਤੀਗਤ ਅਗਵਾਈ ਅਤੇ 157 ਪ੍ਰਾਰਥੀਆਂ ਨੂੰ ਗਰੁੱਪ ਗਾਈਡੈਂਸ ਦਿੱਤੀ ਗਈ। ਇਸ ਤੋਂ ਇਲਾਵਾ ਬਿਊਰੋ ਵੱਲੋਂ ਵੱਖ-ਵੱਖ ਕੰਪਨੀਆਂ ਦੁਆਰਾ ਲਗਭਗ 86 ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਗਈ, ਜਿਸ ਵਿਚੋਂ 74 ਪ੍ਰਾਰਥੀ ਸ਼ਾਰਟਲਿਸਟ ਕੀਤੇ ਗਏ ਅਤੇ ਵੱਖ-ਵੱਖ ਵਿੱਦਿਅਕ ਆਦਾਰਿਆਂ ਵਿੱਚ ਆਊਟਰੀਡ ਐਕਟੀਵਿਟੀ ਕੀਤੀ ਗਈ, ਜਿਸ ਵਿੱਚ 37 ਲੈਕਚਰਾਂ ਰਾਹੀਂ 812 ਵਿਦਿਆਰਥੀਆਂ ਨੂੰ ਯੋਗ ਅਗਵਾਈ ਦਿੱਤੀ ਗਈ।ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਬਿਊਰੋ ਵਿਖੇ ਰਜਿਸਟਰਡ ਪ੍ਰਾਰਥੀਆਂ ਨੂੰ 169 ਸਰਕਾਰੀ ਅਤੇ ਗੈਰ ਸਰਕਾਰੀ ਵਿਗਿਆਪਤ ਹੋਈਆਂ ਨੌਕਰੀਆਂ ਬਾਰੇ ਵੀ ਸੂਚਿਤ ਕੀਤਾ ਗਿਆ।