- ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰ:5 ਵਿਖੇ ਲੰਬੇਂ ਸਮੇਂ ਤੋਂ ਖਸਤਾ ਹਾਲਤ ਸ਼ਮਸ਼ਾਨ ਘਾਟ ਵਾਲੇ ਰਸਤੇ ਦਾ ਰੱਖਿਆ ਨੀਂਹ ਪੱਥਰ
ਬਟਾਲਾ, 28 ਸਤੰਬਰ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਹਲਕਾ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਅੱਜ ਉਨ੍ਹਾਂ ਵਾਰਡ ਨੰ:5 ਵਿਖੇ ਲੰਬੇਂ ਸਮੇਂ ਤੋਂ ਖਸਤਾ ਹਾਲਤ ਵਾਲੇ ਸ਼ਮਸ਼ਾਨ ਘਾਟ ਵਾਲੇ ਰਸਤੇ ਦੇ ਨਵੀਨੀਕਰਨ ਕਰਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਤੁਹਾਨੂੰ ਕਿ ਲੋਕਾਂ ਦੀ ਚਿਰੋਕਣੀ ਮੰਗ ਪੂਰਾ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਦੇ ਨਾਲ ਨਾਲ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਦੋਂ ਦੇ ਉਹ ਵਿਧਾਇਕ ਬਣੇ ਹਨ, ਬਟਾਲਾ ਸ਼ਹਿਰ ਅੰਦਰ ਵਿਕਾਸ ਕੰਮਾਂ ਵਿੱਚ ਵੱਡੇ ਪੱਧਰ ਤੇ ਤੇਜੀ ਵੇਖਣ ਨੂੰ ਮਿਲੀ ਹੈ, ਜਿਸ ਲਈ ਲੋਕ ਖੁਸ਼ ਹਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਦਾ ਚਹੁਪੱਖੀ ਵਿਕਾਸ ਮੇਰੀ ਪਹਿਲੀ ਤਰਜੀਹ ਹੈ ਤੇ ਜਦੋਂ ਦੀ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ, ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ। ਉਨ੍ਹਾਂ ਕਿਹਾ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ, ਜਿਸ ਲਈ ਉਹ ਲਗਾਤਾਰ ਯਤਨਸ਼ੀਲ ਹਨ। ਇਸ ਮੌਕੇ ਵਿਨੂੰ ਕਾਹਲੋਂ, ਬੱਬੂ ਡੀ.ਜੇ, ਇਕਬਾਲ ਸਿੰਘ, ਅਮਰੀਕ ਸਿੰਘ, ਅਜੇ, ਨਿੱਕੂ ਹੰਸਪਾਲ, ਮਾਨਿਕ ਮਹਿਤਾ, ਬਿਆਸ ਰਾਜ, ਬਲਵਿੰਦਰ ਸਿੰਘ, ਗੋਲਡੀ ਆਦਿ ਮੌਜੂਦ ਸਨ।