ਅੰਮ੍ਰਿਤਸਰ, 8 ਅਪ੍ਰੈਲ : ਦੋ ਦਿਨ ਪਹਿਲਾਂ ਤਰਨ ਤਰਨ ਰੋਡ ਦੇ ਉੱਪਰ ਆਈਸੀਆਈਸੀਆਈ ਬੈਂਕ ਦੇ ਵਿੱਚ ਲੁੱਟ ਦੀ ਵਾਰਦਾਤ ਸਾਹਮਣੇ ਆਈ ਸੀ, ਜਿਸ ਵਿੱਚ 12 ਲੱਖ ਦੇ ਕਰੀਬ ਤਿੰਨ ਵਿਅਕਤੀਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਉਸ ਮਾਮਲੇ 'ਚ ਪੁਲਿਸ ਨੂੰ ਹੁਣ ਵੱਡੀ ਸਫਲਤਾ ਹੱਥ ਲੱਗੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿੱਤਾ ਹੈ। ਇਸ ਮਾਮਲੇ ਦੇ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਸਾਰੀ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੂਰਜ ਅਤੇ ਪ੍ਰਿੰਸ ਉਰਫ ਸ਼ੇਰਾ ਅਤੇ ਇੰਦਰਜੀਤ ਸਿੰਘ ਉਰਫ ਸਾਜਨ ਦੇ ਰੂਪ ਵਿੱਚ ਹੋਈ ਹੈ ਅਤੇ ਤਿੰਨੇ ਹੀ ਸੁਲਤਾਨਵਿੰਡ ਰੋਡ ਦੇ ਰਹਿਣ ਵਾਲੇ ਹੈ ਅਤੇ ਇਹਨਾਂ ਦੇ ਵੱਲੋਂ ਹੀ ਯੋਜਨਾ ਬੰਦ ਤਰੀਕੇ ਨਾਲ ਬੈਂਕ ਦੇ ਵਿੱਚ ਡਕੈਤੀ ਕੀਤੀ ਗਈ ਸੀ ਅਤੇ ਪੁਲਿਸ ਵੱਲੋਂ ਇਸ ਦੇ ਉੱਪਰ ਸਖਤੀ ਨਾਲ ਕਾਰਵਾਈ ਕਰਦੇ ਹੋਏ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਬੈਂਕ ਮੁਲਾਜ਼ਮਾਂ ਵੱਲੋਂ ਦੱਸਿਆ ਗਿਆ ਸੀ ਕਿ 12 ਲੱਖ ਰੁਪਏ ਦੇ ਕਰੀਬ ਲੁੱਟ ਦੀ ਵਾਰਦਾਤ ਇਹਨਾਂ ਆਰੋਪੀਆਂ ਵੱਲੋਂ ਕੀਤੀ ਗਈ ਹੈ। ਫਿਲਹਾਲ ਇਹਨਾਂ ਆਰੋਪੀਆਂ ਦੇ ਕੋਲੋਂ 7 ਲੱਖ 70 ਹਜ਼ਾਰ, ਇੱਕ ਪਸਤੋਲ ਅਤੇ ਇੱਕ ਡਮੀ ਪਿਸਤੋਲ ਪੁਲਿਸ ਨੇ ਬਰਾਮਦ ਕੀਤੀ ਹੈ।