ਅੰਮ੍ਰਿਤਸਰ, 10 ਨਵੰਬਰ 2024 : ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ CIA-1 ਵੱਲੋਂ ਸਰਹੱਦ ਪਾਰ ਨਾਰਕੋਟਿਕ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ 03 ਮੁਲਜ਼ਮਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋ 02 ਕਿਲੋਗ੍ਰਾਮ ਹੈਰੋਇਨ ਅਤੇ 01 ਮੋਟਰਸਾਈਕਲ ਬ੍ਰਾਮਦ ਕੀਤਾ ਗਿਆ।ਕਾਬੂ ਕੀਤੇ ਮੁਲਜਮਾਂ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅਜੇ ਤਕ ਮੁਲਜ਼ਮਾਂ ਦੀ ਪਛਾਣ ਨਹੀਂ ਦੱਸੀ ਹੈ ਕਿਉਂਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਪੁਲਿਸ ਦਾ ਆਪ੍ਰੇਸ਼ਨ ਜਾਰੀ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਸਾਈਕਲ ’ਤੇ ਭਗਤਾਂਵਾਲਾ ਦਾਣਾ ਮੰਡੀ ਵੱਲ ਜਾ ਰਹੇ ਸਨ। ਇਸ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰ ਕੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਫੜੇ ਗਏ ਗਿਰੋਹ ਦੇ ਮੁਲਜ਼ਮ ਸਿੱਧੇ ਤੌਰ 'ਤੇ ਪਾਕਿਸਤਾਨੀ ਸਮੱਗਲਰਾਂ ਨਾਲ ਜੁੜੇ ਹੋਏ ਹਨ। ਇਸ ਤੋਂ ਪਹਿਲਾਂ ਵੀ ਉਹ ਹੈਰੋਇਨ ਦੀਆਂ ਕਈ ਖੇਪਾਂ ਦਾ ਨਿਪਟਾਰਾ ਕਰ ਚੁੱਕਾ ਹੈ।