
- ਕਾਬੂ ਕੀਤੇ ਦੋਸ਼ੀਆਂ ਕੋਲੋਂ ਪੁਲਿਸ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ
- ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ
ਅੰਮ੍ਰਿਤਸਰ, 4 ਦਸੰਬਰ 2024 : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਤਿੰਨ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ 4 ਕਿਲੋਗ੍ਰਾਮ ਹੈਰੋਇਨ ਜੋ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ, ਸਮੇਤ 9mm ਪਿਸਟਲ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਨਹਿਰ ਹਰਦੋ ਰਤਨ ਨੇੜੇ ਲਵਪ੍ਰੀਤ ਸਿੰਘ ਉਰਫ ਲਵ, ਸੱਬਾਸਿੰਘ ਅਤੇ ਸੁਖਦੇਵ ਸਿੰਘ ਨਿੱਕਾ ਨੂੰ ਚਾਰ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਤਿੰਨਾਂ ਲੋਕਾਂ ਨੂੰ ਚਾਰ ਕਿਲੋ ਹੈਰੋਇਨ ਅਤੇ ਇੱਕ ਪਿਸਤੋਲ ਸਮੇਤ ਮੈਗਜ਼ੀਨਸ ਦੇ ਨਾਲ ਕਾਬੂ ਕੀਤਾ ਹੈ ਜਿਨਾਂ ਕੋਲੋਂ ਸਖਤੀ ਨਾਲ ਪੁਸ਼ਗਿਸ਼ ਕੀਤੀ ਜਾ ਰਹੀ ਹੈ ਅਤੇ ਪੁਸ਼ਕਿਸ਼ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।