ਪਠਾਨਕੋਟ, 15 ਅਪ੍ਰੈਲ : ਅੱਜ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਜੀ ਦੇ ਦਿਸਾ ਨਿਰਦੇਸਾਂ ਅਨੁਸਾਰ ਪਠਾਨਕੋਟ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੋਕੇ ਤੇ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਧਾਰ ਕਲ੍ਹਾਂ ਵਿਸੇਸ ਤੋਰ ਤੇ ਹਾਜਰ ਹੋਏ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਬਾਬਾ ਸਾਹਿਬ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੇ ਸਰਧਾ ਦੇ ਫੁੱਲ ਭੇਂਟ ਕਰਕੇ ਨਮਨ ਕੀਤਾ। ਇਸ ਮੋਕੇ ਤੇ ਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਪੂਰੇ ਭਾਰਤ ਅੰਦਰ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਇੱਕ ਸਧਾਰਨ ਪਰਿਵਾਰ ਤੋਂ ਸਨ ਅਤੇ ਉਨ੍ਹਾਂ ਉੱਚ ਸਿੱਖਿਆ ਪ੍ਰਾਪਤ ਕਰਕੇ ਕਾਨੂੰਨ ਵਿਵਸਥਾ ਦੇ ਲਈ ਸਵਿਧਾਨ ਦਾ ਨਿਰਮਾਣ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਬਹੁਤ ਵੱਡਾ ਯੋਗਦਾਨ ਹੈ ਜਿਸ ਦਾ ਕਰਜ ਅਸੀਂ ਕਦੇ ਨਹੀਂ ਉਤਾਰ ਸਕਦੇ ਉਨ੍ਹਾਂ ਦੇ ਜਨਮਦਿਨ ਤੇ ਉਨ੍ਹਾਂ ਨੂੰ ਸਰਧਾ ਦੇ ਫੁੱਲ ਭੇਂਟ ਕਰਕੇ ਨਮਨ ਕਰਦੇ ਹਾਂ।a