ਅੰਮ੍ਰਿਤਸਰ, 8 ਜੁਲਾਈ : ਪੰਜਾਬ ਵਿਚ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਜਾਖੜ ਅੱਜ ਆਪਣੀ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਤੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਪੂਰੇ ਅੰਮ੍ਰਿਤਸਰ ਵਿੱਚੋਂ ਭਾਜਪਾ ਦੇ ਵਰਕਰ ਤੇ ਨੇਤਾ ਸੁਨੀਲ ਜਾਖੜ ਦੇ ਸਵਾਗਤ ਲਈ ਪਹੁੰਚੇ। ਇਸ ਤੋਂ ਬਾਅਦ ਸੁਨੀਲ ਜਾਖੜ ਤੇ ਭਾਜਪਾ ਦੇ ਲੀਡਰ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਨੇ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵਲੋਂ ਸੁਨੀਲ ਜਾਖੜ ਨੂੰ ਸਨਮਾਨਿਤ ਵੀ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇ ਭਾਜਪਾ ਆਗੂ ਵਿਜੇ ਸਾਂਪਲਾ ਨੇ ਕਿਹਾ ਕਿ ਭਾਜਪਾ ਵੱਲੋਂ ਸੁਨੀਲ ਜਾਖੜ ਨੂੰ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਸਾਨੂੰ ਆਸ ਹੈ ਕਿ ਸੁਨੀਲ ਜਾਖੜ ਦੀ ਅਗਵਾਈ ਵਿੱਚ ਭਾਜਪਾ ਹੋਰ ਤਰੱਕੀ ਕਰੇਗਾ ਇਸ ਦੇ ਨਾਲ ਹੀ ਭਾਜਪਾ ਤੇ ਅਕਾਲੀ ਦਲ ਗਠਜੋੜ ਅਤੇ ਵਿਜੈ ਸਾਂਪਲਾ ਨੇ ਕਿਹਾ ਕਿ ਇਹ ਕੰਮ ਹਾਈਕਮਾਂਡ ਦਾ ਹੈ ਅਤੇ ਹਾਈਕਮਾਂਡ ਜੋ ਫ਼ੈਸਲਾ ਲਵੇਗੀ ਉਹ ਸਾਨੂੰ ਮਨਜੂਰ ਹੋਵੇਗਾ ਫਿਲਹਾਲ ਭਾਜਪਾ ਆਪਣੇ ਬਲਬੂਤੇ ਸਮਰਥ ਹੈ, ਦੂਜੇ ਪਾਸੇ ਨਵ-ਨਿਯੁਕਤ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਉਹਨਾਂ ਨੂੰ ਨਵੀਂ ਜਿੰਮੇਵਾਰੀ ਮਿਲਣ ਤੇ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਹਨ ਇਸਦੇ ਨਾਲ ਹੀ ਜਦੋਂ ਜਦੋਂ ਅਕਾਲੀ ਭਾਜਪਾ ਦੇ ਗੱਠਜੋੜ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਉਹ ਵਾਹਿਗੁਰੂ ਦੇ ਚਰਨਾਂ ਵਿਚ ਆ ਕੇ ਕਿਸੇ ਵੀ ਤਰੀਕੇ ਦੀ ਰਾਜਨੀਤੀ ਨਹੀਂ ਕਰਨਾ ਚਾਹੁੰਦਾ, ਇਸ ਬਾਰੇ ਪ੍ਰੈਸ ਕਾਨਫਰੰਸ ਕਰਕੇ ਮੈਂ ਗੱਲਬਾਤ ਦਾ ਜਵਾਬ ਦਵਾਗਾ।