ਅੰਮ੍ਰਿਤਸਰ 5 ਅਪ੍ਰੈਲ : ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਪੱਧਰ ਤੇ ਤੁਰੰਤ ਬੂਥ ਲੈਵਲ ਅਵੇਰਨੈਸ ਗਰੁੱਪਾਂ ਨੂੰ ਕਾਰਜ਼ਸ਼ੀਲ ਕੀਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ 6 ਤੋਂ 12 ਅਪ੍ਰੈਲ ਤੱਕ ਬੂਥ ਲੈਵਲ ਅਫ਼ਸਰਾਂ ਵਲੋਂ ਆਪਣੇ-ਆਪਣੇ ਬੂਥ ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਮੁਹਿੰਮ ਦੌਰਾਨ ਬੂਥ ਲੈਵਲ ਅਫ਼ਸਰ ਅਤੇ ਬੂਥ ਲੈਵਲ ਅਵੇਰਨੈਸ ਗਰੁੱਪ ਦੇ ਮੈਂਬਰ ਨੁੱਕੜ ਨਾਟਕ,ਸੈਮੀਨਾਰ,ਪੇਟਿੰਗ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਕਰਕੇ ਆਮ ਲੋਕਾਂ ਨੂੰ ਵੋਟਾਂ ਬਾਰੇ ਅਹਿਮ ਜਾਣਕਾਰੀ ਦੇਣਗੇ।ਉਹਨਾਂ ਕਿਹਾ ਕਿ ਬੂਥ ਲੈਵਲ ਅਵੇਰਨੈਸ ਗਰੁੱਪਾਂ ਨੂੰ ਕਾਰਜ਼ਸ਼ੀਲ ਕਰਨ ਦਾ ਮੁੱਖ ਮਕਸਦ ਅਗਾਮੀ ਵੋਟਾਂ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਵਧਾਉਂਦੇ ਹੋਏ ਵੋਟ ਪ੍ਰਤੀਸ਼ਤ ਵਿੱਚ ਵਾਧਾ ਕਰਨਾ ਹੈ।ਸ੍ਰੀ ਨਿਕਾਸ ਕੁਮਾਰ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਲਜਾਂ ਦੇ ਇਲੈਕਟੋਰਲ ਲਿਟਰੇਸੀ ਕੱਲਬਾਂ ਦੇ ਨੋਡਲ ਅਫਸਰਾਂ, ਕੈਂਪਸ ਅੰਬੈਸਡਰਾਂ, ਮਹਿਲਾ ਕੈਂਪਸ ਅੰਬੈਸਡਰਾਂ ਅਤੇ ਵਿਧਾਨਸਭਾ ਹਲਕਾ ਪੱਧਰ ਦੇ ਨੋਡਲ ਅਫਸਰਾਂ ਦੀ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਅੱਗੇ ਕਿਹਾ ਕਿ ਨੋਜਵਾਨ ਸਾਰੇ ਦੇਸ਼ ਦਾ ਭਵਿੱਖ ਹਨ ਅਤੇ ਲੋਕਤੰਤਰ ਦੀ ਮਜਬੂਤੀ ਇਹਨਾਂ ਦੇ ਯੋਗਦਾਨ ਤੋਂ ਬਿਨਾਂ ਸੰਭਵ ਨਹੀਂ ।ਉਹਨਾਂ ਕਿਹਾ ਕਿ ਇਲ਼ੈਕਟੋਰਲ ਲਿਟਰੇਸੀ ਕੱਲਬਾਂ ਨੇ ਪਿਛਲੇ ਕੁਝ ਸਾਲਾਂ ਵਿੱਚ ਚੋਣਾਂ ਵਿੱਚ ਜਾਗਰੂਕਤਾ ਸੰਬੰਧੀ ਬਹੁਤ ਵਧੀਆ ਕੰਮ ਕੀਤਾ ਹੈ।ਉਹਨਾਂ ਕਿਹਾ ਕਿ ਭਾਰਤ ਚੌਣ ਕਮਿਸ਼ਨ ਤੋਂ ਮਿਲੀਆਂ ਨਵੀਆਂ ਹਦਾਇਤਾਂ ਵਿੱਚ ਇਲੈਕਟਾਰਲ ਲਿਟਰੇਸੀ ਕੱਲਬਾਂ ਨੂੰ ਸਵੀਪ ਗਤੀਵਿਧੀਆਂ ਵਿੱਚ ਹੋਰ ਤੇਜੀ ਲਿਆਉਣ ਨੂੰ ਕਿਹਾ ਗਿਆ ਹੈ।ਇਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਵਿਵੇਕ ਮੋਦੀ ਨੇ ਕਿਹਾ ਕਿ ਭਾਰਤ ਵਿੱਚ ਚੋਣਾਂ ਨੂੰ ਇੱਕ ਪਰਵ ਦੀ ਤਰ੍ਹਾਂ ਮਨਾਇਆ ਜਾਂਦਾ ਹੈ ਅਤੇ ਇਸ ਵਿੱਚ ਸਮਾਜ ਦੇ ਹਰ ਵਰਗ ਦਾ ਯੋਗਦਾਨ ਬਹੁਤ ਮੱਹਤਵਪੂਰਨ ਹੈ।ਉਹਨਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟ ਪ੍ਰਤੀਸ਼ਤ ਵਧਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਸਾਰੇ ਕਲੱਬ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਜਰੂਰ ਕਰਨ।ਇਸ ਮੌਕੇ ਤੇ ਨੋਡਲ ਅਫ਼ਸਰ ਸਵੀਪ-ਕਮ-ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਡਿਪਟੀ ਡੀ.ਈ.ਓ.ਸ੍ਰੀਮਤੀ ਇੰਦੂ ਮੰਗੋਤਰਾ,ਜਿਲ੍ਹਾ ਸਵੀਪ ਟੀਮ ਮੈਂਬਰ ਸੌਰਵ ਖੌਸਲਾ ਮੁਨੀਸ਼ ਕੁਮਾਰ ਅਤੇ ਪੰਕਜ ਸ਼ਰਮਾ ਹਾਜ਼ਰ ਸਨ।