- ਵਿਕਾਸ ਕਾਰਜਾਂ ਵਿੱਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਕੰਵਰ ਵਿਜੈ ਪ੍ਰਤਾਪ ਸਿੰਘ
ਅੰਮ੍ਰਿਤਸਰ, 3 ਮਈ : ਬੀ. ਆਰ. ਟੀ. ਐਸ ਬੱਸ ਦੀ ਗਿਣਤੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਇਸ ਦਾ ਰੂਟ ਅੰਮ੍ਰਿਤਸਰ ਬੱਸ ਸਟੈਂਡ ਤੋਂ ਹਵਾਈ ਅੱਡੇ ਤੱਕ ਕੀਤਾ ਜਾਵੇਗਾ ਅਤੇ ਇਹ ਬੱਸ ਰਸਤੇ ਵਿੱਚ ਹੋਰ ਕਿਤੇ ਵੀ ਨਹੀਂ ਰੁਕੇਗੀ, ਸਿੱਧਾ ਹਵਾਈ ਅੱਡੇ ਹੀ ਪਹੁੰਚ ਕਰੇਗੀ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਗੁਰਜੀਤ ਸਿੰਘ ਔਜਲਾ ਮੈਂਬਰ ਲੋਕ ਸਭਾ ਨੇ ਅੱਜ ਵਿਕਾਸ ਕੰਮਾਂ ਦਾ ਰੀਵਿਊ ਕਰਨ ਲਈ ਜਿਲ੍ਹਾ ਵਿਕਾਸ ਤੇ ਕੁਆਰਡੀਨੇਸ਼ਨ ਅਤੇ ਮੁਲਾਂਕਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ੍ਰ ਔਜਲਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਜੋਰ ਦੇ ਕੇ ਕਿਹਾ ਕਿ ਸ਼ਹਿਰ ਵਿੱਚ ਸਫਾਈ ਦਾ ਸਥਾਈ ਪ੍ਰਬੰਧ ਯਕੀਨੀ ਬਣਾਇਆ ਜਾਵੇ ਅਤੇ ਕੂੜੇ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਇਸ ਦਾ ਠੋਸ ਹੱਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਡੰਪ ਵਾਲੇ ਸਥਾਨ ’ਤੇ ਹੋਰ ਨਵੀਂ ਮਸ਼ੀਨਰੀ ਲਗਾਈ ਜਾ ਰਹੀ ਹੈ ਤਾਂ ਜੋ ਕੂੜੇ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਸਾਰੇ ਅਧਿਕਾਰੀਆਂ ਕੋਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਸ਼ਹਿਰ ਵਿੱਚ ਲੋਕਾਂ ਨੂੰ ਸਵੱਛ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਨਵੀਂ ਪਾਇਪ ਲਾਈਨ ਵਿਛਾਈ ਜਾ ਰਹੀ ਹੈ ਅਤੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸਹਿਰ ਅੰਦਰ ਸੀ:ਸੀ:ਟੀ:ਵੀ ਕੈਮਰੇ ਪਬਲਿਕ ਐਡਰੈਸ ਸਿਸਟਮ ਵੀ ਲਗਾਇਆ ਜਾ ਰਿਹਾ ਹੈ।ਸ੍ਰ ਔਜਲਾ ਨੇ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿੰਨੇ ਵੀ ਅੰਡਰਪਾਸ ਬਣਾਏ ਜਾ ਰਹੇ ਹਨ ਉਹ 5.5 ਮੀਟਰ ਦੇ ਹੋਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨਾ ਦੱਸਿਆ ਕਿ ਸ੍ਰੀ ਨਿਤਿਨ ਗਡਕਰੀ ਜੋ ਕਿ ਕੇਂਦਰੀ ਸੜਕੀ ਆਵਾਜਾਈ ਮੰਤਰੀ ਹਨ ਦੇ ਅੰਮ੍ਰਿਤਸਰ ਦੌਰੇ ਦੌਰਾਨ ਨੈਸ਼ਨਲ ਹਾਈਵੇ ਦੇ ਜੋ ਮੁੱਦੇ ਹਨ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ ਜਾਣਗੇ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਾਰੇ ਅਧਿਕਾਰੀਆਂ ਕੋਲੋਂ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਸ਼ਹਿਰ ਵਿੱਚ ਲੋਕਾਂ ਨੂੰ ਸਵੱਛ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਨਵੀਂ ਪਾਇਪ ਲਾਈਨ ਵਿਛਾਈ ਜਾ ਰਹੀ ਹੈ ਅਤੇ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਸਹਿਰ ਅੰਦਰ ਸੀ:ਸੀ:ਟੀ:ਵੀ ਕੈਮਰੇ ਪਬਲਿਕ ਐਡਰੈਸ ਸਿਸਟਮ ਵੀ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ 2842 ਕੇਸ ਪ੍ਰਾਪਤ ਹੋਏ ਸਨ ਜਿੰਨਾਂ ਦੇ ਲਾਭਪਾਤਰੀਆਂ ਨੂੰ 15 ਕਰੋੜ 27 ਲੱਖ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਅਤੇ 298 ਹੋਰ ਕੇਸ ਪ੍ਰਵਾਨਗੀ ਲਈ ਭੇਜੇ ਗਏ ਹਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਇਸ ਸਬੰਧੀ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਨੂੰ ਵਧਾਉਣ ਲਈ ਹੋਰ ਨਵੀਂਆਂ ਗੱਡੀਆਂ ਸਬੰਧਤ ਕੰਪਨੀ ਵੱਲੋਂ ਲਗਾਈਆਂ ਜਾ ਰਹੀਆਂ ਹਨ ਅਤੇ ਡੰਪ ਵਾਲੇ ਸਥਾਨ ਤੇ ਬਾਇਓ ਰੈਮੀਡੇਸ਼ਨ ਪਲਾਂਟ ਵੀ ਵਧੀਆ ਕੰਮ ਕਰ ਰਿਹਾ ਹੈ। ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਵਿਕਾਸ ਕਾਰਜ ਮਿਥੇ ਸਮੇਂ ਅੰਦਰ ਪੂਰੇ ਕੀਤੇ ਜਾਣ। ਮੀਟਿੰਗ ਦੌਰਾਨ ਨੈਸ਼ਨਲ ਹੈਲਥ ਮਿਸ਼ਨ, ਸਵੱਛ ਭਾਰਤ ਮਿਸ਼ਨ,ਆਜੀਵਕਾ ਮਿਸ਼ਨ, ਪ੍ਰਧਾਨ ਕੌਸ਼ਲ ਵਿਕਾਸ ਯੋਜਨਾ, ਸਾਇਲ ਹੈਲਥ ਕਾਰਡ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਬੇਟੀ ਬਚਾਓ-ਬੇਟੀ ਪੜਾਓ ਅਤੇ ਹੋਰ ਵੱਖ ਵੱਖ ਚੱਲ ਰਹੀਆਂ ਸਕੀਮਾਂ ਦਾ ਜਾਇਜਾ ਵੀ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰ ਸਿੰਘ, ਸਿਵਲ ਸਰਜਨ ਡਾ: ਚਰਨਜੀਤ ਸਿੰਘ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀਮਤੀ ਨਵਨੀਤ ਕੌਰ, ਪੁਲਿਸ ਅਧਿਕਾਰੀ ਸ੍ਰੀ ਜੁਗਰਾਜ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।