- ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਕੀਤੇ ਅਗੇਤੇ ਪ੍ਰਬੰਧਾਂ ਲਈ ਸਾਰੇ ਅਧਿਕਾਰੀ ਪ੍ਰਸੰਸਾ ਦੇ ਪਾਤਰ –ਕੁਲਦੀਪ ਸਿੰਘ ਧਾਲੀਵਾਲ
- ਲਿੰਕ ਰੋਡਾਂ ਤੇ ਪਾਣੀ ਦੀ ਨਿਕਾਸੀ ਰਸਤਿਆਂ ਨੂੰ ਤੁਰੰਤ ਖੋਲਿਆ ਜਾਵੈ ਤਾਂ ਜੋ ਭਵਿੱਖ ਵਿੱਚ ਨਾ ਹੋਵੇ ਕਿਸੇ ਤਰ੍ਹਾਂ ਦੀ ਪ੍ਰੇਸਾਨੀ
- ਕਿਸੇ ਵੀ ਤਰ੍ਹਾਂ ਦੀ ਅੋਖੀ ਘੜ੍ਹੀ ਵਿੱਚ ਪੰਜਾਬ ਸਰਕਾਰ ਜਨਤਾ ਦੇ ਨਾਲ
ਪਠਾਨਕੋਟ, 14 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿਥੇ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਸਮਰੱਥ ਅਤੇ ਤਿਆਰ ਹੈ, ਉੱਥੇ ਜਿਹੜੇ ਵਿਅਕਤੀਆਂ ਦਾ ਹੜ੍ਹ ਕਾਰਨ ਨੁਕਸਾਨ ਹੋਇਆ ਹੈ ਉਸਦੀ ਭਰਪਾਈ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ, ਜਿਲ੍ਹਾ ਪਠਾਨਕੋਟ ਵਿੱਚ ਹੜ੍ਹ ਜਿਹੀ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਕੀਤੇ ਪ੍ਰਬੰਧਾਂ ਦੇ ਲਈ ਜਿਲ੍ਹਾ ਪ੍ਰਸਾਸਨ ਪ੍ਰਸੰਸਾ ਦਾ ਪਾਤਰ ਹੈ ਭਵਿੱਖ ਵਿੱਚ ਵੀ ਸਾਨੂੰ ਹਰ ਤਰ੍ਹਾਂ ਦੀ ਅੋਖੀ ਘੜ੍ਹੀ ਦਾ ਮੁਕਾਬਲਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸ. ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬਧਕੀ ਸੁਧਾਰ ਮੰਤਰੀ ਪੰਜਾਬ ਨੇ ਅੱਜ ਹੜ੍ਹਾਂ ਦੀ ਸਥਿਤੀ ਵਿੱਚ ਕੀਤੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅਤੇ ਜਿਲ੍ਹਾ ਪਠਾਨਕੋਟ ਅੰਦਰ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜਾ ਲੈਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਰੀਵਿਓ ਮੀਟਿੰਗ ਦੋਰਾਨ ਕਰਦਿਆ ਕੀਤਾ। ਮੀਟਿੰਗ ਦੋਰਾਨ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਆਦੇਸਾਂ ਅਨੁਸਾਰ ਸਾਰਾ ਮੰਤਰੀ ਮੰਡਲ ਅਪਣੇ ਹਲਕਿਆਂ ਅੰਦਰ ਰਹਿ ਕੇ ਹੜ੍ਹਾਂ ਦਾ ਜਾਇਜਾ ਲੈਣ ਲਈ ਜੀਰੋ ਗਰਾਉਂਡ ਤੇ ਵਰਕ ਕਰ ਰਿਹਾ ਹੈ। ਇਸੇ ਹੀ ਤਰ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਰਾਊਂਡ ਜ਼ੀਰੋ ’ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨਾਲੇ ਅਜੇ ਤੱਕ ਸਾਫ਼ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਤੁਰੰਤ ਸਾਫ਼ ਕੀਤਾ ਜਾਵੇ। ਇਸਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀ ਜ਼ਿਲ੍ਹੇ ਵਿਚੋਂ ਲੰਘਦੇ ਜੀ.ਟੀ. ਰੋਡ ਅਤੇ ਹੋਰ ਸੰਪਰਕ ਸੜਕਾਂ ਦੇ ਥੱਲਿਓਂ ਪਾਣੀ ਦੀ ਨਿਕਾਸੀ ਲਈ ਬਣਾਏ ਰਸਤਿਆਂ ਦਾ ਸਰਵੇ ਕਰਨਗੇ ਅਤੇ ਇਸ ਗੱਲ ਦਾ ਵਿਸੇਸ ਧਿਆਨ ਰੱਖਿਆ ਜਾਵੈ ਕਿ ਅਗਰ ਕਿਸੇ ਵੱਲੋਂ ਇਨ੍ਹਾਂ ਪਾਣੀ ਦੇ ਨਿਕਾਸੀਆਂ ਤੇ ਕਬਜਾ ਕੀਤਾ ਗਿਆ ਹੈ ਜਾਂ ਕਿਸੇ ਹੋਰ ਤਰੀਕੇ ਨਾਲ ਪਾਣੀ ਦੇ ਨਿਕਾਸੀ ਵਿੱਚ ਅੜਚਣ ਪੈਦਾ ਕੀਤੀ ਗਈ ਹੈ ਤਾਂ ਤੁਰੰਤ ਉਸ ਨੂੰ ਦੂਰ ਕੀਤਾ ਜਾਵੈ। ਕੈਬਨਿਟ ਮੰਤਰੀ ਪੰਜਾਬ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਤ੍ਰਾਸਦੀ ਤੋਂ ਬਚਾਅ ਲਈ ਮੈਡੀਕਲ ਟੀਮਾਂ ਅਤੇ ਦਵਾਈਆਂ ਆਦਿ ਦੇ ਅਗੇਤੇ ਪ੍ਰਬੰਧ ਕਰਕੇ ਰੱਖਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਫੂਡ ਪੈਕ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ। ਸ. ਧਾਲੀਵਾਲ ਨੇ ਕਿਹਾ ਕਿ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਨੂੰ ਬਰਸਾਤੀ ਪਾਣੀ ਭਰਨ ਤੋਂ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਸੀਵਰੇਜ ਸਿਸਟਮ ਨੂੰ ਸਾਫ਼ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਹਿਰਾਂ ਵਿੱਚੋਂ ਲੰਘਦੇ ਨਾਲੇ ਪੂਰੀ ਤਰਾਂ ਸਾਫ਼ ਹੋਣ ਤਾਂ ਜੋ ਉਨ੍ਹਾਂ ਦਾ ਪਾਣੀ ਸ਼ਹਿਰਾਂ ਵਿੱਚ ਹੜ੍ਹ ਦਾ ਕਾਰਨ ਨਾ ਬਣੇ। ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਸਹਾਇਤਾ ਸਰਕਾਰ ਕੋਲੋਂ ਚਾਹੀਦੀ ਹੈ, ਉਸਦੀ ਡਿਮਾਂਡ ਦਿੱਤੀ ਜਾਵੇ ਤਾਂ ਜੋ ਉਸ ਨੂੰ ਬਿਨ੍ਹਾਂ ਸਮਾਂ ਗੁਵਾਏ ਪੂਰਾ ਕੀਤਾ ਜਾ ਸਕੇ। ਮੀਟਿੰਗ ਦੋਰਾਨ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਸਬੰਧੀ ਪੂਰੀ ਚੌਕਸੀ ਵਰਤ ਰਿਹਾ ਹੈ ਅਤੇ ਦਰਿਆਵਾਂ ਵਿੱਚ ਪਾਣੀ ਛੱਡੇ ਜਾਣ ਦੀ ਅਗਾਊਂ ਸੂਚਨਾ ਜ਼ਿਲ੍ਹਾ ਵਾਸੀਆਂ ਤੱਕ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਠਾਨਕੋਟ ਵਿਖੇ ਇੱਕ ਵਿਸ਼ੇਸ਼ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ ਰਾਤ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਪਟਵਾਰੀਆਂ ਦਾ ਕੰਮ ਬਹੁਤ ਹੀ ਪ੍ਰਸੰਸਾਯੋਗ ਹੈ ਜਿਨ੍ਹਾਂ ਨੇ ਪਿਛਲੇ ਦਿਨ੍ਹਾਂ ਦੋਰਾਨ ਉਜ ਦਰਿਆ ਵਿੱਚ ਆਏ ਹੜ੍ਹ ਚੋਂ ਫਸੇ ਲੋਕਾਂ ਦੀ ਜਾਨ ਬਚਾਈ, ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕਾਰਜ ਨੂੰ ਦੇਖਦਿਆਂ ਇਨ੍ਹਾਂ ਕਰਮਚਾਰੀਆਂ ਨੂੰ ਆਜਾਦੀ ਦਿਹਾੜ੍ਹੇ ਤੇ ਅਪਣੇ ਵਿਸੇਸ ਯੋਗਦਾਨ ਦੇ ਲਈ ਸਨਮਾਨਤ ਵੀ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਉਜ ਦਰਿਆ ਵਿਖੇ ਪਹੁੰਚੇ ਅਤੇ ਹੜ੍ਹ ਕਾਰਨ ਪ੍ਰਭਾਵਿੱਤ ਖੇਤਰ ਦਾ ਦੋਰਾ ਵੀ ਕੀਤਾ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿਲਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਵੀ ਯੋਗ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਕਮਲਪ੍ਰੀਤ ਸਿੰਘ ਖੱਖ ਐਸ.ਐਸ.ਪੀ. ਪਠਾਨਕੋਟ, ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ- ਸਹਾਇਕ ਕਮਿਸਨਰ ਜਰਨਲ, ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਤੇਜਦੀਪ ਸਿੰਘ ਐਸ.ਡੀ.ਐਮ. ਧਾਰਕਲ੍ਹਾਂ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ।