“ਨਸ਼ਿਆ ਵਿਰੁੱਧ ਸਾਝਾਂ ਯੁੱਧ” ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਆਮ ਲੋਕ- ਵਿਧਾਇਕ ਸ਼ੈਰੀ ਕਲਸੀ

  • ਨਸ਼ਿਆ ਦੇ ਸੋਦਾਗਰਾਂ ਦੀਆਂ ਜਾਇਦਾਦਾ ਹੋਣਗੀਆਂ ਜਬਤ, ਨਸ਼ਿਆ ਦੇ ਆਦੀ ਨਾਲ ਹਮਦਰਦੀ ਵਰਤਣ ਲੋਕ

ਬਟਾਲਾ, 24 ਮਈ 2025 : 'ਨਸ਼ਿਆ ਵਿਰੁੱਧ ਸਾਝਾਂ ਯੁੱਧ' ਪੰਜਾਬ ਸਰਕਾਰ ਦਾ ਇੱਕ ਅਜਿਹਾ ਮਿਸ਼ਨ ਹੈ, ਜਿਸ ਤਹਿਤ ਕਾਸੋ ਆਪ੍ਰੇਸ਼ਨ ਚਲਾ ਕੇ ਪੰਜਾਬ ਸਰਕਾਰ ਸ਼ੱਕੀ ਥਾਵਾਂ 'ਤੇ ਛਾਪੇਪਾਰੀ ਕਰਕੇ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ ਦਿੱਤੀਆਂ ਹਨ। ਨਸ਼ਿਆ ਨੂੰ ਵੇਚਣ ਵਾਲਿਆਂ ਦੀਆਂ ਚੱਲ ਅਚੱਲ ਜਾਇਦਾਦਾਂ ਜਬ਼ਤ ਕੀਤੀਆ ਜਾ ਰਹੀਆਂ ਹਨ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਨਸ਼ਿਆ ਦੀ ਗ੍ਰਿਫਤ ਵਿਚ ਆਏ ਭੋਲੇ ਭਾਲੇ ਲੋਕਾਂ ਨੂੰ ਇਸ ਮੱਕੜ ਜਾਲ ਤੋਂ ਬਾਹਰ ਕੱਢਣ ਲਈ ਇੱਕ ਵਿਆਪਕ ਅਭਿਆਨ ਚਲਾਇਆ ਗਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਡੱਲਾ ਕਲਾਂ, ਡੱਲਾ ਅਤੇ ਡੱਲਾ ਵਾੜੇ ਵਿੱਚ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇੱਕਜੁਟ ਹੋ ਕੇ ਲੜਨ ਦੀ ਸਹੁੰ ਵੀ ਚੁਕਾਈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਮਿਸ਼ਨ ਸਰਕਾਰ ਜਾਂ ਪੁਲਿਸ ਦਾ ਨਹੀਂ ਬਲਕਿ ਆਮ ਲੋਕਾਂ ਦਾ ਸਹਿਯੋਗ ਬੇਹੱਦ ਜਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਵਨ ਤੇ ਪਵਿੱਤਰ ਧਰਤੀ ਨੇ ਹਮੇਸ਼ਾ ਸਮੁੱਚੀ ਲੋਕਾਈ ਦਾ ਮਾਰਗ ਦਰਸ਼ਨ ਕੀਤਾ ਹੈ। ਸਦੀਆਂ ਤੋਂ ਇਸ ਧਰਤੀ ਤੋ ਉੱਚੀ ਅਵਾਜ ਨੇ ਮਾਨਵਤਾ ਨੂੰ ਜਾਗਰੂਕ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀ ਹਰ ਪਿੰਡ, ਸ਼ਹਿਰ, ਗਲੀ ਮੁਹੱਲੇ ਤੱਕ ਲੋਕਾਂ ਨੂੰ ਨਸ਼ਿਆ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਜਾਗਰੂਕ ਕਰ ਰਹੇ ਹਾਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਿਹੜੇ ਇਲਾਕੇ ਵਿੱਚ ਅਜਿਹੇ ਨਸ਼ਿਆ ਦੇ ਗ੍ਰਿਫਤ ਵਿਚ ਆਏ ਸਾਡੇ ਆਪਣੇ ਲੋਕ ਹਨ, ਉਨ੍ਹਾਂ ਨੂੰ ਹਮਦਰਦੀ ਦੀ ਜਰੂਰਤ ਹੈ, ਕਿਉਕਿ ਨਸ਼ਿਆ ਦੇ ਸੋਦਾਗਰਾਂ ਨੇ ਆਪਣੀ ਕੋਝੀਆ ਚਾਲਾਂ ਚੱਲ ਕੇ ਉਨ੍ਹਾਂ ਦਾ ਜੀਵਨ ਬਰਬਾਦ ਕਰਨ ਦਾ ਤਹੱਇਆ ਕੀਤਾ ਹੋਇਆ ਹੈ ਪਰ ਪੰਜਾਬ ਸਰਕਾਰ ਵਲੋਂ ਇਨ੍ਹਾਂ ਅਨਸਰਾਂ ਵਿਰੁੱਧ ਸਖ਼ਤ ਰੁਖ ਅਪਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਸਮੁੱਚੇ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣੀ ਅਵਾਜ ਬੁਲੰਦ ਕਰਨ ਤੇ ਆਪਣੇ ਇਲਾਕੇ ਵਿਚੋ ਨਸ਼ੇ ਦਾ ਖਾਤਮਾ ਕਰਨ। ਇਹ ਸਾਡੀ ਜਵਾਨੀ ਨੂੰ ਬਰਬਾਦ ਕਰਨ ਵਾਲੇ ਹੁਣ ਬਖਸ਼ੇ ਨਹੀ ਜਾਣਗੇ। ਨਸ਼ਿਆ ਵਿਰੁੱਧ ਲਗਾਤਾਰ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਨਸ਼ਿਆ ਦੇ ਸੋਦਾਗਰ ਕਾਬੂ ਕਰਨ ਵਿਚ ਹੁਣ ਹੋਰ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਸਤਨਾਮ ਸਿੰਘ, ਐਸ.ਐਚ.ਓ ਨਿਰਮਲ ਸਿੰਘ, ਸਰਪੰਚ ਮੇਜਰ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਸਰਪੰਚ ਮਲਕੀਤ ਸਿੰਘ, ਸਰਪੰਚ ਬਲਵਿੰਦਰ ਸਿੰਘ, ਮਨਜੀਤ ਸਿੰਘ ਬੁਮਰਾਹ ਕੁਆਰਡੀਨੇਟਰ ਹਲਕਾ  ਬਟਾਲਾ, ਵਾਸ਼ੂਦੇਵ ਸ਼ਰਮਾ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ ਸਮੇਤ ਪਿੰਡ ਦੇ ਮੋਹਤਬਰ, ਪਟਵਾਰੀ, ਸੈਕਟਰੀ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਮੋਜੂਦ ਸਨ।