ਤਰਨ ਤਾਰਨ, 09 ਫਰਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ 11 ਫਰਵਰੀ, ਦਿਨ ਐਤਵਾਰ ਨੂੰ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਗੁਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਨ ਲਈ ਗੋਇੰਦਵਾਲ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ ਸਮਾਗਮ ਅਤੇ ਉਪਰੰਤ ਸ਼ੂਗਰ ਮਿੱਲ ਸ਼ੇਰੋਂ (ਤਰਨ ਤਾਰਨ) ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਅਧਿਕਾਰੀਆਂ ਨਾਲ ਮੀਟੰਗ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹਨਾਂ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ।ਉਹਨਾਂ ਕਿਹਾ ਕਿ ਇਹਨਾਂ ਸਮਾਗਮ ਦੀਆਂ ਤਿਆਰੀਆਂ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਦੌਰਾਨ ਉਨ੍ਹਾਂ ਸਾਰੇ ਪ੍ਰਬੰਧਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ ਅਤੇ ਸਮੂਹ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਸ੍ਰੀ ਅਸ਼ਵਨੀ ਕਪੂਰ ਨੇ ਕਿਹਾ ਕਿ ਸ਼ੂਗਰ ਮਿੱਲ ਸ਼ੇਰੋਂ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ।ਵੱਡੀ ਗਿਣਤੀ ਵਿੱਚ ਲੋਕਾਂ ਦੀ ਆਮਦ ਨੂੰ ਬਦਲਵੇਂ ਆਵਾਜਾਈ ਰੂਟਾਂ ਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਲੋਕਾਂ ਦੀ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।