- 01 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਕਰਵਾਈਆਂ ਜਾਣਗੀਆਂ ਸਫ਼ਾਈ ਗਤੀਵਿਧੀਆਂ
- ਲੋਕਾ ਨੂੰ ਸਾਫ਼-ਸਫ਼ਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਜਾਰੀ ਕੀਤੀਆ ਗਈਆ ਹਦਾਇਤਾਂ
ਤਰਨ ਤਾਰਨ, 29 ਸਤੰਬਰ : ਸਵੱਛਤਾ ਹੀ ਸੇਵਾ ਮੁਹਿੰਮ-2023 ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਦੇ ਨਾਗਰਿਕਾਂ ਨੂੰ ਸਾਫ-ਸਫਾਈ ਲਈ ਉਤਸ਼ਾਹਿਤ ਕਰਨ ਲਈ 01 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਕੀਤੇ ਜਾਣ ਵਾਲੇ ਸ਼੍ਰਮਦਾਨ ਗਤੀਵਿਧੀਆ ਸਬੰਧੀ ਸਬੰਧਿਤ ਵਿਭਾਗਾਂ ਨਾਲ ਵਿਚਾਰ ਵਟਾਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਚਲਾਏ ਜਾ ਰਹੇ ਇਸ ਪ੍ਰੋਗਰਾਮ ਵਿੱਚ ਹਰੇਕ ਵਿਭਾਗ ਨੂੰ ਵੱਧ ਚੜ ਕੇ ਯੋਗਦਾਨ ਪਾਉਣ ਅਤੇ ਲੋਕਾ ਨੂੰ ਸਾਫ਼-ਸਫ਼ਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆ ਗਈਆ। ਇਸ ਤੋਂ ਇਲਾਵਾ ਹਰੇਕ ਵਿਭਾਗ ਵੱਲੋ ਕੀਤੀਆਂ ਜਾਣ ਵਾਲੀਆ ਗਤੀਵਿਧੀਆ ਨੂੰ ਵਿਭਾਗ ਅਤੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੱਛਤਾ ਹੀ ਸੇਵਾ ਪੋਰਟਲ ਤੇ 100% ਅੱਪਲੋਡਿੰਗ ਅਤੇ ਮੁਕੰਮਲ ਕਰਨ ਲਈ ਹਦਾਇਤ ਕੀਤੀ ਗਈ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 01 ਅਕਤੂਬਰ ਨੂੰ ਜ਼ਿਲ੍ਹੇ ਵਿੱਚ "ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ" ਨਾਮ ਹੇਠ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਸਮੂਹ ਨਾਗਰਿਕਾਂ, ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦਾ ਸਹਿਯੋਗ ਲਿਆ ਜਾਵੇਗਾ।ਉਨ੍ਹਾਂ ਦੱਸਿਆ ਕਿ 01 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਇੱਕ ਘੰਟਾ ਸਫਾਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਨਾਗਰਿਕਾਂ ਨੂੰ ਸਾਫ ਸਫਾਈ ਲਈ ਜਾਗਰੂਕ ਕਰਕੇ ਕੂੜਾ ਰਹਿਤ ਸਾਫ਼ ਸੁਥਰਾ ਵਾਤਾਵਰਣ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਪਿੰਡਾਂ ਤੇ ਸ਼ਹਿਰਾਂ ਦੇ ਨਾਗਰਿਕਾਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਚੁਣੀਆਂ ਗਈਆ ਜਨਤਕ ਥਾਵਾਂ ‘ਤੇ ਸਫਾਈ ਸੇਵਕਾਂ ਰਾਹੀਂ ਸਾਫ਼-ਸਫ਼ਾਈ ਕਰਵਾਈ ਜਾਵੇਗੀ ਅਤੇ ਇਕੱਠਾ ਕੀਤਾ ਗਿਆ ਕੂੜਾ ਪ੍ਰਬੰਧਨ ਲਈ ਨੇੜਲੇ ਵੇਸਟ ਮੈਨੇਜਮੈਂਟ ਯੁਨਿਟ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰਵਾਏ ਜਾ ਰਹੇ ਸਵੱਛਤਾ ਪ੍ਰੋਗਰਾਮ ਵਿੱਚ ਸਥਾਨਿਕ ਨਾਗਰਿਕਾਂ, ਲੋਕਾਂ ਦੇ ਚੁਣੇ ਨੁਮਾਇੰਦਿਆਂ, ਸਮਾਜਿਕ, ਧਾਰਮਿਕ ਤੇ ਵਿੱਦਿਅਕ ਸੰਸਥਾਵਾਂ, ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਮਾਰਕੀਟ ਐਸੋਸੀਏਸ਼ਲਾਂ, ਯੂਥ ਕਲੱਬਾਂ, ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ, ਹੋਟਲ ਢਾਬਿਆਂ ਆਦਿ ਦਾ ਯੋਗਦਾਨ ਵੀ ਲਿਆ ਜਾਵੇਗਾ।