ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਵਲੋਂ ਨਵੇਂ ਬਣ ਰਹੇ ਤਹਿਸੀਲ ਕੰਪਲੈਕਸ ਬਟਾਲਾ ਦੇ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ

ਬਟਾਲਾ, 18 ਦਸੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵਲੋਂ ਵੱਲੋਂ ਪੁਲਿਸ ਲਾਈਨ, ਨੇੜੇ ਜੁਡੀਸ਼ੀਅਲ  ਕੰਪਲੈਕਸ ਬਟਾਲਾ ਵਿਖੇ ਨਵੇਂ ਬਣਨ ਵਾਲੇ ਤਹਿਸੀਲ ਕੰਪਲੈਕਸ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਕਰਮਜੀਤ ਸਿੰਘ, ਐਸ.ਡੀ.ਐਮ ਬਟਾਲਾ, ਜਗਤਾਰ ਸਿੰਘ ਤਹਿਸੀਲਦਾਰ, ਅਭਿਸ਼ੇਕ ਵਰਮਾ ਤੇ ਮਨਜੋਤ ਸਿੰਘ ਨਾਇਬ ਤਹਿਸੀਲਦਾਰ, ਹਰਜੋਤ ਸਿੰਘ ਐਕਸੀਅਨ ਪੀ.ਡਬਲਿਊ.ਡੀ ਅਤੇ ਐਸ.ਡੀ.ਓ ਨਿਰਮਲ ਸਿੰਘ ਮੋਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਸਬੰਧਤ ਅਧਿਕਾਰੀਆਂ ਕੋਲੋਂ ਚੱਲ ਰਹੇ ਵਿਕਾਸ ਕਰਾਜਾਂ ਦੀ ਜਾਣਕਾਰੀ ਲਈ ਗਈ ਅਤੇ ਉਨਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਗੁਣਵੱਤਾ ਭਰਪੂਰ ਕੀਤੇ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ-ਮੱਠ ਜਾਂ ਕੁਤਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨਵੇਂ ਤਹਿਸੀਲ ਕੰਪਲੈਕਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਇੱਕ ਛੱਤ ਹੇਠਾਂ ਵੱਖ-ਵੱਖ ਸੇਵਾਵਾਂ ਦਾ ਲਾਭ ਮਿਲੇਗਾ। ਇਸ ਮੌਕੇ ਐਕਸੀਅਨ ਹਰਜੋਤ ਸਿੰਘ ਨੇ ਦੱਸਿਆ ਕਿ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ, ਬਟਾਲਾ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਅਤੇ ਜਨਵਰੀ 2025 ਵਿੱਚ ਕੰਪਲੈਕਸ ਬਣ ਕੇ ਤਿਆਰ ਹੋ ਜਾਵੇਗਾ। ਉਨਾਂ ਦੱਸਿਆ ਕਿ ਲੋਕਾਂ ਦੀ ਸਹਲੂਤ ਲਈ ਤਹਿਸੀਲ ਕੰਪਲੈਕਸ ਦੀ ਅਪਰੋਚ ਰੋਡ ਨੂੰ ਵੀ ਚੋੜਾ ਕੀਤਾ ਜਾ ਰਿਹਾ ਹੈ ਅਤੇ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।