ਸ੍ਰੀ ਹਰਗੋਬਿੰਦਪੁਰ ਸਾਹਿਬ, 9 ਜਨਵਰੀ 2025 : ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸਾਰਿਆਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਉਨ੍ਹਾਂ ਦੀ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫ਼ਤਰ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਹਲਕੇ ਦੇ ਮੋਹਤਬਰ ਵਿਅਕਤੀ ਅਤੇ ਲੋਕ ਮੋਜੂਦ ਸਨ। ਹਲਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨਾਂ ਕਿਹਾ ਕਿ ਹਲਕਾ ਵਾਸੀਆਂ ਨੇ ਜੋ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਹ ਹਲਕੇ ਦੇ ਚਹੁਪੱਖੀ ਵਿਕਾਸ ਲਈ ਦਿਨ ਰਾਤ ਯਤਨਸ਼ੀਲ ਹਨ। ਉਨਾਂ ਅੱਗੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਪਿੰਡਾਂ ਵਿੱਚ ਬਿਨਾਂ ਪੱਖਪਾਤ ਤੋਂ ਵਿਕਾਸ ਕਾਰਜ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ।