ਬਟਾਲਾ, 2 ਅਗਸਤ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਤੇ ਕੈਬਨਿਟ ਮੰਤਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਹੋਰ ਬਿਹਤਰ ਸਹੂਲਤਾਂ ਦੇ ਸਬੰਧ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਤੇ ਵਿਸਥਾਰ ਵਿੱਚ ਸਿਹਤ ਸਹੂਲਤਾਂ ਦੇ ਬਾਬਤ ਵਿਚਾਰ ਵਟਾਂਦਰਾ ਕੀਤਾ ਗਿਆ। ਸਿਹਤ ਮੰਡਰੀ ਡਾ. ਬਲਬੀਰ ਸਿੰਘ ਨੇ ਭਰੋਸਾ ਦਿੱਤਾ ਕਿ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਮੁੜ ਤੋਂ ‘ ਰੰਗਲਾ ਪੰਜਾਬ ’ ਬਣਾਉਣ ਦੇ ਮੱਦੇਨਜ਼ਰ ਖਾਸ ਯਤਨ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹੋਰ ਜੋਰਦਾਰ ਢੰਗ ਨਾਲ ਕੰਮ ਕਰਨ ਅਤੇ ਵੱਖ-ਵੱਖ ਵਿਭਾਗਾਂ ਨਾਲ ਸਹਿਯੋਗ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਵੱਡੇ ਪੱਧਰ ’ਤੇ ਸਮਾਜ ਤੱਕ ਪਹੁੰਚ ਕੀਤੀ ਜਾ ਸਕੇ ਅਤੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਪੁਜਦਾ ਕੀਤੀਆਂ ਜਾ ਸਕਣ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ‘ਆਮ ਆਦਮੀ ਕਲੀਨਿਕ’ ਖੋਲ੍ਹੇ ਗਏ ਹਨ, ਜੋ ਲੋਕਾਂ ਨੂੰ ਸ਼ਾਨਦਾਰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਉਨਾਂ ਕਿਹਾ ਕਿ ਮਰੀਜ਼ਾਂ ਨੂੰ ਹੁਣ ਘਰੋਂ ਦੂਰ ਢੁਰਾਢੇ ਦਵਾਈ ਲੈ ਕੇ ਆਉਣ ਤੋਂ ਨਿਜਾਤ ਮਿਲੀ ਹੈ ਅਤੇ ਲੋਕ ਸਰਕਾਰ ਦੀ ਇਸ ਪਹਿਲਕਦਮੀ ਤੋਂ ਸੰਤੁਸ਼ਟ ਹਨ।