ਪਠਾਣਕੋਟ 14 ਮਾਰਚ : ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ ਵਿਖੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਲੋਕ ਸਭਾ ਚੋਣਾਂ-2024 ਦੇ ਅਧੀਨ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਵਨ ਕੁਮਾਰ ਡੀ.ਆਰ.ਓ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ, ਵਿਜੇ ਕੁਮਾਰ, ਬਲਵਿੰਦਰ ਸਿੰਘ, ਵਿਨੋਦ ਧਿਮਾਨ, ਰਾਕੇਸ ਸਰਮਾ, ਵਿਜੇ ਸਰਮਾ, ਕਮਲ ਕੁਮਾਰ, ਕੇਵਲ ਕਾਲਿਆ, ਅੰਮਿਤ ਸਿੰਘ ਮੰਟੂ, ਗੁਰਨਾਮ ਸਿੰਘ ਅਤੇ ਹੋਰ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਹੁਦੇਦਾਰ ਵੀ ਹਾਜਰ ਸਨ। ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ੍ਰੀ ਆਦਿੱਤਿਆ ਉੱਪਲ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਵੈਂ ਕਿ ਆਪ ਸਭ ਨੂੰ ਪਤਾ ਹੈ ਕਿ ਚੋਣ ਕਮਿਸਨਰ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਨੂੰ ਲੈ ਕੇ ਆਗਾਮੀ ਤਿਆਰੀਆਂ ਸੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਉਂਣ ਵਾਲੇ ਦਿਨ੍ਹਾਂ ਵਿੱਚ ਕਿਸੇ ਵੀ ਸਮੇਂ ਮਾੱਡਲ ਕੋਡ ਆਫ ਕੰਡਕਟ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਡ ਲੱਗਣ ਤੋਂ ਤੁਰੰਤ ਬਾਅਦ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਤਰੁੰਤ ਸਹਿਰ ਅੰਦਰ ਲਗਾਏ ਵਿਗਿਆਪਣ ਹਣਾਉਂਣੇ ਪੈਣਗੇ ਨਹੀਂ ਤਾਂ ਇਹ ਵਿਗਿਆਪਣ ਦਾ ਖਰਚਾ ਉਮੀਦਵਾਰ ਦੇ ਚੋਣ ਖਰਚੇ ਵਿੱਚ ਸਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਨੂੰ ਕਿਸੇ ਵੀ ਤਰ੍ਹਾਂ ਦਾ ਸਮਾਗਮ ਜਾਂ ਰੈਲੀਆਂ ਆਦਿ ਕਰਨ ਤੋਂ ਪਹਿਲਾਂ ਵੱਖ ਵੱਖ ਬਣਾਈਆਂ ਗਈਆਂ ਕਮੇਟੀ ਤੋਂ ਆਗਿਆ ਲੈਣੀ ਹੋਵੇਗੀ ਜੋ ਕਿ ਆਨ ਲਾਈਨ ਸੁਵਿਧਾ ਐਪ ਤੇ ਅਪਲਾਈ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਇਸ ਮੋਕੇ ਤੇ ਵੱਖ ਵੱਖ ਪਾਰਟੀਆਂ ਨੂੰ ਸੁਵਿਧਾ ਐਪ ਅਤੇ ਖਰਚੇ ਸਬੰਧੀ ਨਿਰਧਾਰਤ ਕੀਮਤਾਂ ਤੇ ਵੀ ਰੋਸਨੀ ਪਾਈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੇ ਘਰ ਚੋਂ ਬਿਨ੍ਹਾਂ ਉਸ ਵਿਅਕਤੀ ਦੀ ਸਹਿਮਤੀ ਤੋਂ ਪਾਰਟੀ ਦਾ ਝੰਡਾ ਨਾਂ ਲਗਾਇਆ ਜਾਵੇ, ਘਰ ਦੇ ਮਾਲਕ ਦੀ ਸਹਿਮਤੀ ਨਾਲ ਹੀ ਪਾਰਟੀ ਦੇ ਪਚਾਰ ਸਮੱਗਰੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਲਈ ਜਿਵੈਂ ਹੀ ਕੋਡ ਲੱਗ ਜਾਵੇਗਾ ਇੱਕ ਹੋਰ ਮੀਟਿੰਗ ਵੱਖ ਵੱਖ ਪਾਰਟੀਆਂ ਦੇ ਆਹੁਦੇਦਾਰਾਂ ਦੇ ਨਾਲ ਕੀਤੀ ਜਾਵੇਗੀ।