- ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ, ਪੇਡ ਖ਼ਬਰਾਂ/ਸ਼ੱਕੀ ਪੇਡ ਖ਼ਬਰਾਂ ’ਤੇ ਲਗਾਤਾਰ ਰੱਖੀ ਜਾ ਰਹੀ ਹੈ ਨਜ਼ਰ
ਤਰਨ ਤਾਰਨ, 19 ਮਾਰਚ : ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵੱਲੋਂ ਚੋਣ ਜ਼ਾਬਤੇ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ, ਪੇਡ ਖ਼ਬਰਾਂ/ਸ਼ੱਕੀ ਪੇਡ ਖ਼ਬਰਾਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਲਗਾਤਾਰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਵਿੱਚ ਨਸ਼ਰ ਹੋਣ ਵਾਲੀਆਂ ਖ਼ਬਰਾਂ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕਮੇਟੀ ਵੱਲੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਦਿੱਤੇ ਜਾਣ ਵਾਲੇ ਇਲੈਕਟਰੋਨਿਕ ਮੀਡੀਆਂ ਵਿੱਚ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਪ੍ਰਚਾਰ ਸਮੱਗਰੀ ਦੇ ਕੰਟੈਂਟ ਦੀ ਪ੍ਰੀ ਸਰਟੀਫਿਕੇਸ਼ਨ ਵੀ ਕੀਤੀ ਜਾਵੇਗੀ।ਇਸ ਤੋਂ ਇਲਾਵਾ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰਨ ਵਾਲੀ ਤਰੀਕ ਤੋਂ ਪੇਡ ਨਿਊਜ਼ ਜੇਕਰ ਕੋਈ ਹੋਵੇ, ਤਾਂ ਇਸ ਸਬੰਧੀ ਮਾਮਲੇ ਵੀ ਵਿਚਾਰੇ ਜਾਣਗੇ।