ਬਟਾਲਾ, 23 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੱਲ੍ਹ 24 ਅਕਤੂਬਰ ਨੂੰ ਮਨਾਏ ਜਾਣ ਵਾਲੇ ਦੁਸਹਿਰੇ ਦੇ ਪਾਵਨ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਦੁਸਹਿਰਾ ਸਾਨੂੰ ਬਦੀ ਉੱਪਰ ਨੇਕੀ ਦੀ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਵੀ ਦਿਖਾਉਂਦਾ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਦੁਸਹਿਰੇ ਦਾ ਤਿਉਹਾਰ ਰਵਾਇਤੀ ਸ਼ਾਨੋ ਸ਼ੋਕਤ ਅਤੇ ਸ਼ਰਧਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ, ਉਨ੍ਹਾਂ ਦੀ ਖੁਸ਼ਹਾਲੀ ਅਤੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਹੈ।