ਅੰਮ੍ਰਿਤਸਰ 25 ਜੂਨ 2024 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ ਨੀਲਮ ਮਹੇ ਨੇ ਕੀਤਾ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਵਿੱਚ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਰੋਜ਼ਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ ਨੇ ਦੱਸਿਆ ਕਿ 26 ਜੂਨ 2024 ਦਿਨ ਬੁੱਧਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ, ਸ਼੍ਰੀ ਰਾਮ ਫਾਇਨਾਂਸ ਲਿਮਿਟੇਡ, ਅਗਰਵਾਲ ਟੂਘੇਨੇਡ ਅਤੇ ਗਲਾਸ ਵਰਗੀਆਂ ਨਾਮੀ ਕੰਪਨੀਆ ਵੱਲੋਂ ਭਾਗ ਲਿਆ ਜਾਣਾ ਹੈ। ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਸੇਲਜ਼ ਐਗਜ਼ੀਕਿਊਟਿਵ, ਬਿੱਜ਼ਨਸ ਡਿਵੈਲਪਮੈਂਟ ਮੈਨੇਜਰ, ਏਰੀਆ ਸੇਲ ਮੈਨੇਜਰ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ ਸ਼ੁਰੂ ਹੋਵੇਗਾ। ਕੈਂਪ ਬਾਰੇ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਮ ਪੇਜ https://tinyurl.com/dbeeasr ਨਾਲ ਜੁੜੋ ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸਪੰਰਕ ਕੀਤਾ ਜਾ ਸਕਦਾ ਹੈ।