ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰੇਕ ਨੋਜਵਾਨ ਇਸ ਅੰਦੋਲਨ ਨਾਲ ਜੁੜੇ : ਵਿਧਾਇਕ ਸ਼ੈਰੀ ਕਲਸੀ

  • ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਬਹਿਲੂਵਾਲ, ਵਡਾਲਾ ਗ੍ਰੰਥੀਆਂ ਤੇ ਚਾਹਗਿੱਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਨ ਸਭਾਵਾਂ

ਬਟਾਲਾ, 21 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜਿੱਥੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਉਥੇ ਹੀ ਆਮ ਲੋਕਾਂ ਵਲੋਂ ਨਸ਼ਾ ਮੁਕਤੀ ਯਾਤਰਾ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੋਜਵਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਤਹਿਤ ਉਨਾਂ ਵਲੋਂ ਪਿੰਡ ਬਹਿਲੂਵਾਲ, ਵਡਾਲਾ ਗ੍ਰੰਥੀਆਂ ਤੇ ਚਾਹਗਿੱਲ ਵਿਖੇ ਜਨ ਸਭਾਵਾਂ ਕੀਤੀਆਂ ਗਈਆਂ ਤੇ ਪਿੰਡ ਵਾਸੀਆਂ ਨੂੰ ਨਸ਼ੇ ਖਿਲਾਫ ਇੱਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਨੂੰ ਪਾਰਟੀਬਾਜੀ ਤੋ ਉਪਰ ਉਠ ਕੇ ਆਪਣੇ ਪਿੰਡ, ਕਸਬੇ, ਸ਼ਹਿਰ ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਨਸ਼ਾ ਇਕ ਗੰਭੀਰ ਬਿਮਾਰੀ ਹੈ ਜੋ ਸਾਡੇ ਨੋਜਵਾਨਾਂ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਇਸ ਬਿਮਾਰੀ ਤੋ ਛੁਟਕਾਰਾ ਤਾਂ ਹੀ ਮਿਲ ਸਕਦਾ ਹੈ ਜੇਕਰ ਅਸੀਂ ਸਾਰੇ ਇਕਜੁੱਟ ਹੋ ਕੇ ਨਸ਼ਿਆਂ ਦਾ ਡਟਕੇ ਮੁਕਾਬਲਾ ਕਰੀਏ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜੇਕਰ ਹਰੇਕ ਵਾਰਡ ਜਾਂ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਦਾ ਪ੍ਰਣ ਲੈ ਲੈਣਗੀਆਂ ਤਾਂ ਨਸ਼ਾ ਜਾਂ ਨਸ਼ਾ ਤਸਕਰਾਂ ਦਾ ਨਾਮੋ ਨਿਸ਼ਾਨ ਵੀ ਨਹੀਂ ਰਹੇਗਾ। ਉਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਭਵਿੱਖ ਦੀ ਲੜਾਈ ਹੈ ਅਤੇ ਸਾਨੂੰ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਬਚਾਉਣ ਲਈ ਜਾਗਰੂਕ ਹੋਣਾ ਪਵੇਗਾ, ਉਨਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਇਸ ਜਨ ਅੰਦੋਲਨ ਦਾ ਹਿੱਸਾ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਇੱਕ ਨਵਾਂ ਰਸਤਾ ਦਿਖਾ ਰਹੀ ਹੈ ਜੋ ਨਸ਼ਿਆਂ ਦੀ ਦਲਦਲ ਵਿੱਚ ਫਸ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਅਤੇ ਨਸ਼ਿਆਂ ਦੀ ਸਪਲਾਈ ਨੂੰ ਤੋੜਿਆ ਗਿਆ ਹੈ।  ਉਨ੍ਹਾਂ ਕਿਹਾ ਕੀ  ਸਰਕਾਰ ਵੱਲੋਂ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਸਮੇਤ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਵੀ ਪੂਰਨ ਸਮਰਥਨ ਮਿਲ ਰਿਹਾ ਹੈ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਨਾਇਬ ਤਹਿਸੀਲਦਾਰ ਨਿਤਿਨ ਸਹੋਤਾ, ਬੀ.ਡੀ.ਪੀ.ਓ ਬਲਜੀਤ ਸਿੰਘ, ਮਨਜੀਤ ਸਿੰਘ ਕੁਆਰਡੀਨੇਟਰ ਬਟਾਲਾ, ਸ਼ਰਨਜੀਤ ਸਿੰਘ ਸੈਕਰਟਰੀ, ਸਰਪੰਚ ਜੋਗਾ ਸਿੰਘ, ਸਰਪੰਚ ਗੁਰਮੁੱਖ ਸਿੰਘ, ਸਰਪੰਚ ਕਰਨੈਲ ਸਿੰਘ, ਸਰਪੰਚ ਜਗਤਾਰ ਸਿੰਘ, ਸਰਪੰਚ ਸਰਬਜੀਤ ਸਿੰਘ ਸਾਬਾ, ਵਾਸ਼ੂਦੇਵ ਸ਼ਰਮਾ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ ਸਮੇਤ ਪਿੰਡ ਦੇ ਮੋਹਤਬਰ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਮੋਜੂਦ ਸਨ।