ਬਟਾਲਾ, 26 ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਿਰਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਬਲਾਕ ਬਟਾਲਾ ਦੇ ਪਿੰਡ ਮਸਾਣੀਆਂ ਵਿੱਚ ਦਿਲਬਾਗ ਸਿੰਘ ਦੇ ਖੇਤਾਂ ਵਿੱਚ ਮਲੱਚਰ ਨਾਲ ਸਰਫ਼ੇਸ ਸੀਡਿੰਗ ਕਰਵਾਈ ਗਈ l ਉਨ੍ਹਾਂ ਅੱਗੇ ਦੱਸਿਆ ਕਿ ਉਹ ਕਿਸਾਨ ਜਿਨ੍ਹਾਂ ਨੇ ਪਰਾਲੀ ਦੇ ਮੁੱਢ ਖੇਤਾਂ ਵਿੱਚ ਕਟਰ ਫੇਰ ਕੇ ਕਟਵਾ ਲਈ ਅਤੇ ਬੇਲਿੰਗ ਨਹੀਂ ਹੋਈ, ਉਹ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਬਿਨਾਂ ਕਿਸੇ ਸਮੱਸਿਆ ਦੇ ਬੀਜ ਸਕਦੇ ਹਨ l ਇਸ ਤੋਂ ਇਲਾਵਾ ਪੀ ਏ ਯੂ ਹੈਪੀ ਸੀਡਰ ਵਿਦ ਪਰੈਸ ਵੀਲ ਨਾਲ ਕਣਕ ਦੀ ਬਿਜਾਈ ਵੀ ਕੀਤੀ ਜਾ ਸਕਦੀ ਹੈ, ਮੁੱਖ ਖੇਤੀਬਾੜੀ ਅਫਸਰ ਨੇ ਅੱਗੇ ਕਿਹਾ ਕਿ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਰਫੇਸ ਸੀਡਰ ਨਾਮ ਦੀ ਇੱਕ ਮਸ਼ੀਨ ਵੀ ਵਿਕਸਤ ਕੀਤੀ ਗਈ ਜਿਸ ਤੇ ਪੰਜਾਬ ਸਰਕਾਰ ਵੱਲੋਂ 40000 ਤੋਂ 64000/- ਤੱਕ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਖੇਤੀ ਲਾਗਤ ਖਰਚੇ ਘਟਾਉਣ ਲਈ ਝੋਨੇ ਅਤੇ ਬਾਸਮਤੀ ਦਾ ਬੀਜ ਜ਼ਰੂਰਤ ਅਨੁਸਾਰ ਖੁਦ ਤਿਆਰ ਕਰਨਾ ਚਾਹੀਦਾ l ਉਨ੍ਹਾਂ ਕਿਹਾਂ ਕਿਬਜੋ ਕਿਸਾਨ ਸਹਿਕਾਰੀ ਸਭਾਵਾਂ ਦੇ ਮੈਂਬਰ ਨਹੀਂ ਹਨ, ਉਹ ਜਲਦ ਤੋਂ ਜਲਦ ਸਹਿਕਾਰੀ ਸਭਾ ਦੇ ਮੈਂਬਰ ਬਣਨ ਤਾਂ ਜੋ ਡਾਇਆ ਖਾਦ ਲੈਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾਂ ਆਵੇ,ਇਸ ਮੌਕੇ ਗੱਲ ਕਰਦਿਆਂ ਡਾ ਅਮਰੀਕ ਸਿੰਘ ਜਿਲ੍ਹਾ ਸਿਖਲਾਈ ਅਫਸਰ ਨੇ ਦੱਸਿਆ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣਾ ਚਾਹੀਦਾ ਹੈ।