- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਦਾਣਾ ਮੰਡੀਆਂ ਦਾ ਕੀਤਾ ਦੌਰਾ
ਸ੍ਰੀ ਹਰਗੋਬਿੰਦਪੁਰ ਸਾਹਿਬ, 10 ਅਕਤੂਬਰ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੋਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਤੈਅ ਸਮੇਂ ਅੰਦਰ ਕਰਨ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕ ਅਮਰਪਾਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਂਦੀ ਜਾਵੇ, ਤਾਂ ਉਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਨਾਲ ਹੀ ਉਨਾਂ ਅਪੀਲ ਕੀਤੀ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਜ਼ਮੀਨ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨਾਂ ਅੱਗੇ ਕਿਹਾ ਕਿ ਦਾਣਾ ਮੰਡੀਆਂ ਵਿਚ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਚੁਕਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਫਸਲ ਦੇ ਤੈਅ ਸਮੇਂ ਅੰਦਰ ਅਦਾਇਗੀ ਕਰਨ ਲਈ ਠੋਸ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਐਡਵੋਕੈਟ ਰਣਸ਼ੇਰ ਸਿੰਘ, ਹਰਵਿੰਦਰ ਸਿੰਘ ਸ਼ਾਹਬਾਦ, ਰਿੰਪੀ ਖੁੰਡਾ ਸਮੇਤ ਖਰੀਦ ਏਜੰਸੀਆਂ ਤੇ ਵਿਭਾਗ ਦੇ ਅਧਿਕਾਰੀ, ਆੜ੍ਹਤੀ ਤੇ ਕਿਸਾਨ ਮੋਜੂਦ ਸਨ।