- ਵਧੇਰੇ ਜਾਣਕਾਰੀ ਲਈ ਫੋਨ ਨੰਬਰ 8054800880, 7508973471 'ਤੇ ਸੰਪਰਕ ਕੀਤਾ ਜਾ ਸਕਦਾ ਹੈ
ਬਟਾਲਾ, 6 ਮਾਰਚ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ, ਗੁਰਦਾਸਪੁਰ ਵੱਲੋਂ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 11 ਮਾਰਚ 2024 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਸ਼ੁਰੂ ਹੋ ਰਿਹਾ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਮਿਤੀ 07 ਮਾਰਚ 2024 ਤੱਕ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ । ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਅਤੇ ਡੇਅਰੀ ਫਾਰਮਰ ਜੋ ਇਸ ਸਿਖਲਾਈ ਵਿਚ ਭਾਗ ਲੈਣਾ ਚਾਹੁੰਦੇ ਹਨ, ਇਸ ਸਬੰਧੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਿਖੇ ਪਹੁੰਚ ਕੇ ਆਪਣੇ ਅਸਲ ਯੋਗਤਾ ਸਰਟੀਫਿਕੇਟ, ਪਾਸਪੋਰਟ ਸਾਈਜ਼ ਫ਼ੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 8054800880, 7508973471 'ਤੇ ਸੰਪਰਕ ਕੀਤਾ ਜਾ ਸਕਦਾ ਹੈ।