ਅੰਮ੍ਰਿਤਸਰ, 18 ਮਈ : ਪੰਜਾਬ ਸਰਕਾਰ ਵੱਲੋਂ ਬੁੱਧਵਾਰ 17 ਮਈ ਨੂੰ ਜਲੰਧਰ ਚ ਕੈਬਨਿਟ ਦੀ ਮੀਟਿੰਗ ਰੱਖੀ ਗਈ ਸੀ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਡੀ. ਸੀ. ਦਫਤਰ ਮੁਲਾਜ਼ਮ ਯੂਨੀਅਨ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਲਈ ਸੱਦਿਆ ਗਿਆ ਸੀ, ਪਰ ਡੀ.ਸੀ. ਦਫਤਰ ਮੁਲਾਜ਼ਮ ਯੂਨੀਅਨ ਦੇ ਆਗੂ ਦਿਨ ਭਰ ਉਡੀਕ ਚ ਬੈਠੇ ਰਹੇ ਪਰ ਸੂਬਾ ਭਰ ਤੋਂ ਆਏ ਯੂਨੀਅਨ ਦੇ ਨੇਤਾਵਾਂ ਨੂੰ ਮੁੱਖ ਮੰਤਰੀ ਬਿਨਾਂ ਮਿਲੇ ਚਲੇ ਗਏ ਅਤੇ ਮੁੱਖ ਮੰਤਰੀ ਦੇ ਨਾਂਹ ਪੱਖੀ ਵਤੀਰੇ ਨੂੰ ਲੈ ਕੇ 18 ਮਈ ਤੋਂ ਸੂਬਾ ਭਰ ਦੇ ਡੀ. ਸੀ. ਦਫਤਰਾਂ ਦੇ ਮੁਲਾਜ਼ਮ ਹੜਤਾਲ ਤੇ ਰਹਿਣਗੇ ਅਤੇ ਇਹ ਹੜਤਾਲ 23 ਮਈ ਤੱਕ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਉਹ ਲੰਬੇ ਅਰਸੇ ਤੋਂ ਆਪਣੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ ਅਤੇ ਡੀ.ਸੀ. ਦਫਤਰਾਂ, ਐੱਸ.ਡੀ.ਐੱਮ. ਦਫਤਰਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ’ਚ ਮੁਲਾਜ਼ਮਾਂ ਦੀ ਭਾਰੀ ਕਮੀ ਚੱਲ ਰਹੀ ਹੈ ਸਰਕਾਰ ਵੱਲੋਂ ਮੁੜ ਗਠਨ ਦੇ ਨਾਂ ਤੇ ਧਛ ਦਫਤਰਾਂ ਦੀਆਂ ਕਈ ਸ਼ਾਖਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ ਜਿਸ ਕਾਰਨ ਮੁਲਾਜ਼ਮਾਂ ਦੀ ਤਰੱਕੀਆਂ ਰੁਕ ਗਈਆਂ ਹਨ। ਅੰਮ੍ਰਿਤਸਰ ਦੇ ਏਡੀਸੀ ਜਰਨਲ ਤੇ ਸੁਰਿੰਦਰ ਸਿੰਘ ਤੇ ਅਸ਼ਨੀਲ ਕੁਮਾਰ ਨੇ ਕਿਹਾ ਕਿ ਨਾਇਬ ਤਹਿਸੀਲਦਾਰਾਂ ਦਾ ਪ੍ਰਮੋਸ਼ਨ ਕੋਟਾ ਵਧਾਇਆ ਜਾਵੇ, ਮਾਲ ਵਿਭਾਗ ਚ ਸੀਨੀਅਰ ਸਹਾਇਕਾਂ ਦੀ ਸਿੱਧੀ ਭਰਤੀ ਬੰਦ ਕਰ ਕੇ ਤਰੱਕੀਆਂ ਰਾਹੀਂ ਸੀਨੀਅਰ ਸਹਾਇਕਾਂ ਦੇ ਅਹੁਦਿਆਂ ਦੀ ਭਰਤੀ ਹੋਵੇ ਡੀ.ਸੀ. ਦਫਤਰਾਂ ਦੇ ਮੁਲਾਜ਼ਮਾਂ ਨੂੰ 5 ਫੀਸਦੀ ਵਾਧੂ ਪ੍ਰਸ਼ਾਸਕੀ ਭੱਤਾ ਦਿੱਤਾ ਜਾਵੇ 50 ਸਾਲ ਦੀ ਉਮਰ ਪੂਰੀ ਕਰ ਚੁਕੇ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਨੂੰ ਬਤੌਰ ਸੀਨੀਅਰ ਸਕੇਲ ਸਟੈਨੋਗ੍ਰਾਫਰ ਪਦਉੱਨਤ ਕਰਨ ਲਈ ਟੈਸਟ ਚ ਛੋਟ ਦਿੱਤੀ ਜਾਵੇ ਦੂਜੇ ਪਾਸੇ ਜ਼ਿਲ੍ਹਿਆਂ ’ਚ ਤਬਾਦਲਿਆਂ ਲਈ ਲਗਾਈ ਗਈ ਪਾਬੰਦੀ ਹਟਾਈ ਜਾਵੇ, ਡੀ.ਏ. ਦੀਆਂ ਰੁਕੀਆਂ ਕਿਸ਼ਤਾਂ ਦਾ ਜਲਦੀ ਭੁਗਤਾਨ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਓਦੋਂ ਤੋਂ ਹੀ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਕੁਝ ਮਹੀਨੇ ਪਹਿਲਾਂ ਵੀ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਪੂਰੇ ਪੰਜਾਬ ਵਿਚ ਹੜਤਾਲ ਕੀਤੀ ਗਈ ਸੀ ਤਾਂ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਅਧਿਕਾਰੀਆਂ ਨੂੰ ਚਿਤਾਵਨੀ ਦੇ ਕੇ 2 ਵਜੇ ਤੱਕ ਡਿਊਟੀਆਂ ਜੁਆਇਨ ਕਰਵਾਈਆਂ ਸਨ। ਇਕ ਵਾਰ ਫੇਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੀਸੀ ਦਫ਼ਤਰ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਤੇ ਬੁਲਾ ਕੇ ਨਾ ਮਿਲਣ ਦੇ ਰੋਸ ਵਜੋਂ ਫਿਰ ਤੋਂ ਕਲਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਹੈ ਤੇ ਇਹ ਹੜਤਾਲ ਪੰਜ ਦਿਨਾਂ ਦੀ ਰੱਖੀ ਗਈ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹਨਾਂ ਅਧਿਕਾਰੀਆਂ ਨਾਲ ਮੁਲਾਕਾਤ ਕਰਦੇ ਹਨ ਜਾਂ ਆਪਣਾ ਅੜੀਅਲ ਰਵਈਆ ਰੱਖਦੇ ਹਨ।
ਪੰਜਾਬ ਭਰ ਦੇ ਡੀਸੀ ਦਫ਼ਤਰ ਕਰਮਚਾਰੀਆਂ ਦੀ ਹੜਤਾਲ ਖ਼ਤਮ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਨਾਲ 6 ਜੂਨ 2023 ਦੀ ਲਿਖਤੀ ਮੀਟਿੰਗ ਦਾ ਪੱਤਰ ਜਾਰੀ ਹੋਣ ਤੋਂ ਬਾਅਦ ਕਰਮਚਾਰੀਆਂ ਦੇ ਵਲੋਂ ਸੂਬੇ ਭਰ ਦੇ ਅੰਦਰੋਂ ਕਲਮਛੋੜ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ, ਡੀਸੀ ਦਫ਼ਤਰਾਂ ਦੇ ਕਰਮਚਾਰੀਆਂ ਦੀਆਂ ਪਿਛਲੇ ਕਾਫੀ ਸਮੇਂ ਤੋਂ ਬਹੁਤ ਹੀ ਅਹਿਮ ਮੰਗਾਂ ਨੂੰ ਲੈ ਕੇ ਦਫ਼ਤਰ ਮੁੱਖ ਮੰਤਰੀ ਪੰਜਾਬ ਵਲੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੂੰ ਮਿਤੀ 6 ਜੂਨ 2023 ਲਈ ਪੰਜਾਬ ਭਵਨ ਵਿਖੇ ਪੈਨਲ ਮੀਟਿੰਗ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਨੰਗਲ ਨੇ ਕਿਹਾ ਕਿ,ਉਨ੍ਹਾਂ ਨੂੰ ਆਸ ਹੈ ਕਿ, ਇਸ ਮੀਟਿੰਗ ਵਿਚ ਡੀਸੀ ਦਫ਼ਤਰਾਂ ਦੇ ਕਾਮਿਆਂ ਦੀਆਂ ਮੰਗਾਂ ਦੀ ਪੂਰਤੀ ਹੋ ਜਾਵੇਗੀ। ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ, ਮੀਟਿੰਗ ਦਾ ਲਿਖਤੀ ਪੱਤਰ ਮਿਲਣ ਤੋਂ ਬਾਅਦ ਸਮੂਹ ਡੀਸੀ ਦਫਤਰਾਂ ਵਿਚ ਕੀਤੀ ਗਈ ਕਲਮਛੋੜ ਹੜਤਾਲ ਖਤਮ ਕੀਤੀ ਜਾਂਦੀ ਹੈ ਅਤੇ ਦਫ਼ਤਰਾਂ ਵਿਚ ਆਮ ਦੀ ਤਰ੍ਹਾਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।