
- ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਵੱਖ-ਵੱਖ ਸਕੂਲਾਂ ਵਿੱਚ ਨਵੇਂ ਕਲਾਸ ਰੂਮ, ਚਾਰਦੀਵਾਰੀ, ਕਮਰਿਆਂ ਦਾ ਨਵੀਨੀਕਰਨ ਸਮੇਤ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਬਟਾਲਾ, 2 ਮਈ 2025 : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਕੂਲਾਂ ਨੂੰ ਇਸ ਕਦਰ ਸਮਰੱਥ ਤੇ ਵਿਕਸਤ ਬਣਾ ਦਿੱਤਾ ਗਿਆ ਹੈ ਕਿ ਹੁਣ ਸਾਡੇ ਸਰਕਾਰੀ ਸਕੂਲ ਵਿਦਿਆਰਥੀਆਂ ਵੱਲੋਂ ਲਏ ਗਏ ਸੁਨਹਿਰੇ ਭਵਿੱਖ ਦੇ ਸੁਪਨੇ ਸਾਕਾਰ ਕਰਨ ਲਈ ਰਾਹ ਦਸੇਰੇ ਸਾਬਤ ਹੋਣਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵੱਖ-ਵੱਖ ਸਕੂਲਾਂ ਵਿੱਚ ਨਵੇਂ ਕਲਾਸ ਰੂਮ, ਚਾਰਦੀਵਾਰੀ, ਕਮਰਿਆਂ ਦਾ ਨਵੀਨੀਕਰਨ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕਰਮ ਉਪਰੰਤ ਕੀਤਾ। ਉਨ੍ਹਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਝਿਊਰਾਂ ਵਿਖੇ 15 ਲੱਖ 67 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਂ ਚਾਰਦੀਵਾਰੀ ਤੇ ਨਵਾਂ ਕਲਾਸ ਰੂਮ, ਪਿੰਡ ਕੋਟਲਾ ਸ਼ਾਹੀਆਂ ਵਿਖੇ 4 ਲੱਖ 59 ਹਜ਼ਾਰ ਰੁਪਏ ਦੀ ਲਾਗਤ ਨਾਲ ਕਲਾਸ ਰੂਮ, ਹਰਸੀਆਂ ਵਿਖੇ 15 ਲੱਖ 30 ਹਜ਼ਾਰ ਲੱਖ ਰੁਪਏ ਅਤੇ ਬਹਾਦਰਪੁਰ ਵਿਖੇ ਇਕ ਲੱਖ 30 ਹਜਾਰ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਕਰਵਾਏ ਸਮਾਗਮ ਵਿੱਚ ਸੰਬੋਧਨ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸਾਡੀ ਸਰਕਾਰ ਦਾ ਸੱਤਾ ਸੰਭਾਲਣ ਤੋ ਹੀ ਮੁੱਖ ਤਰਜੀਹ, ਸੂਬੇ ਵਿਚ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨੀ ਅਤੇ ਸਰਕਾਰੀ ਹਸਪਤਾਲਾਂ ਦਾ ਕਾਇਆ ਕਲਪ ਕਰਨਾ ਸੀ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਨੂੰ ਲੈ ਕੇ ਸਾਡੀ ਸਰਕਾਰ ਨੇ ਸਕੂਲ ਆਫ ਐਮੀਨਐਸ ਅਤੇ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਸੂਬੇ ਵਿੱਚ ਬੱਚਿਆ ਨੂੰ ਗੁਣਵੱਤਾ ਭਰਪੂਰ ਸਿੱਖਿਆ ਮਿਲ ਸਕੇ ਅਤੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪੁਜਦੀਆਂ ਕੀਤੀਆਂ ਜਾਣ। ਚੇਅਰਮੈਮ ਬਲਬੀਰ ਸਿੰਘ ਪਨੂੰ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਅਵਾਮ ਦੀਆਂ ਮੱੁਢਲੀ ਜਰੂਰਤਾਂ ਵਲੋਂ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਰਾਜ ’ਚ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਵੱਡੇ ਕਾਰਜ ਕੀਤੇ ਹਨ। ਇਸ ਮੌਕੇ ਉਨਾਂ ਲੋਕ ਨੂੰ ਨਸ਼ਿਆਂ ’ਤੇ ਠੱਲ੍ਹ ਪਾਉਣ ਲਈ ਆਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਾਥ ਦੇਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਬੀਪੀਈਓ ਜਸਵਿੰਦਰ ਸਿੰਘ, ਤਰੁਨਪ੍ਰੀਤ ਸਿੰਘ ਕਲਸੀ ਸਰਪੰਚ ਪਿੰਡ ਕੋਟਲਾ ਸ਼ਾਹੀਅਾਂ, ਨਵਦੀਪ ਸਿੰਘ, ਸਰਪੰਚ ਸ੍ਰੀਮਤੀ ਸਰਬਜੀਤ ਕੋਰ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਮਲਜਿੰਦਰ ਸਿੰਘ, ਜਤਿੰਦਰ ਸਿੰਘ ਹਰਸੀਆ, ਦਵਿੰਦਰ ਸਿੰਘ ਕਾਲੇ ਨੰਗਲ, ਮਾਸਟਰ ਬਲਜੀਤ ਸਿੰਘ, ਦੀਪਕ ਕੁਮਾਰ, ਸੰਦੀਪ ਕੁਮਾਰ, ਮਨਪ੍ਰੀਤ ਕੌਰ, ਬਲਾਕ ਪ੍ਰਧਾਨ ਹਰਦੀਪ ਸਿੰਘ, ਹਲਕਾ ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ ਦੇ ਹਲਕਾ ਕੋਡੀਨੇਟਰ ਐਜੂਕੇਸ਼ਨ ਰਘਬੀਰ ਸਿੰਘ ਅਠਵਾਲ, ਬਲਾਕ ਪ੍ਰਧਾਨ ਜਗਜੀਤ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ ,ਕਰਨ ਬਾਠ, ਗੁਰ ਪ੍ਰਤਾਪ ਸਿੰਘ ਅਤੇ ਗੁਰਦੇਵ ਸਿੰਘ ਔਜਲਾ ਆਦਿ ਹਾਜ਼ਰ ਸਨ