- ਦਾਨੀ ਸੱਜਣਾਂ ਨੇ ਮੰਤਰੀ ਰਾਹਤ ਫੰਡ ਲਈ ਦਾਨ ਦਾ ਚੈੱਕ ਵਿਧਾਇਕ ਸ਼ੈਰੀ ਕਲਸੀ ਨੂੰ ਸੌਂਪਿਆ
- ਵਿਧਾਇਕ ਸ਼ੈਰੀ ਕਲਸੀ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ
ਬਟਾਲਾ, 27 ਜੁਲਾਈ : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪ੍ਰੇਰਨਾ ਸਦਕਾ ਹਰਬੰਸ ਸਿੰਘ ਐਂਡ ਸੰਨਜ, ਰਾਇਲ ਰਾਇਸ ਮਿੱਲਜ਼,ਰੋਬਿਨ ਦਸਮੇਸ਼ ਇੰਟਰਪਰਾਈਜ਼, ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 2 ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ। ਉਨ੍ਹਾਂ ਵਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਇਹ ਚੈੱਕ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪਿਆ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਹਰਬੰਸ ਸਿੰਘ ਐਂਡ ਸੰਨਜ, ਰਾਇਲ ਰਾਇਸ ਮਿੱਲਜ਼,ਰੋਬਿਨ ਦਸਮੇਸ਼ ਇੰਟਰਪਰਾਈਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਦਾਨੀ ਸੱਜਣਾਂ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਕਰਕੇ ਇਨਸਾਨੀਅਤ ਦਾ ਫਰਜ ਨਿਭਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦਾਨੀ ਸੱਜਣਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਦਾਨ ਹੜ੍ਹ ਪੀੜ੍ਹਤਾਂ ਦੇ ਮੁੜ ਵਸੇਬੇ ਉਪਰ ਖਰਚਿਆ ਜਾਵੇਗਾ, ਜਿਸ ਨਾਲ ਹੜ੍ਹਾਂ ਦੀ ਮਾਰ ਝੱਲ ਰਹੇ ਲੋਕ ਮੁੜ ਤੋਂ ਆਪਣੇ ਪੈਰੀਂ ਖੜ੍ਹੇ ਹੋ ਸਕਣਗੇ। ਵਿਧਾਇਕ ਸ਼ੈਰੀ ਕਲਸੀ ਨੇ ਹੋਰਨਾਂ ਲੋਕਾਂ ਨੂੰ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਉਣਾ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚ ਵੱਧ ਤੋਂ ਵੱਧ ਦਾਨ ਕਰਨਾ ਚਾਹੀਦਾ ਹੈ। ਦੱਸ ਦੇਈਏ ਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਵੀ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਾਇਆ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹੜ੍ਹਾਂ ਦੀ ਕੁਦਰਤੀ ਕਰੋਪੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਆਪ ਖੁਦ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।