
ਤਰਨ ਤਾਰਨ, 23 ਜਨਵਰੀ 2025 : ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਬੇਟੀ ਬਚਾਓ ਬੇਟੀ ਬਣਾਓ ਪ੍ਰੋਗਰਾਮ ਦੇ 10 ਵਰੇ ਮੁਕੰਮਲ ਹੋਣ 'ਤੇ ਪ੍ਰੋਗਰਾਮ ਸਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਸਿਵਲ ਸਰਜਨ ਡਾ. ਰਾਏ ਵੱਲੋਂ ਸਿਹਤ ਕਰਮੀਆਂ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਬਾਰੇ ਸੋਹ ਵੀ ਚੁਕਾਈ ਗਈ। ਇਸ ਮੌਕੇ ਸਿਵਲ ਸਰਜਨ ਡਾਕਟਰ ਆਏ ਨੇ ਦੱਸਿਆ ਕਿ ਅੱਜ ਤੋਂ ਠੀਕ 10 ਸਾਲ ਪਹਿਲਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਜਿਸ ਦਾ ਮੁੱਖ ਮੰਤਵ ਭਰੂਣ ਹੱਤਿਆ ਨੂੰ ਰੋਕਣਾ ਅਤੇ ਧੀਆਂ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਸਿੱਖਿਆ ਮੁਹੱਈਆ ਕਰਵਾਉਣਾ ਹੈ। ਉਹਨਾਂ ਕਿਹਾ ਕਿ ਜ਼ਿਲਾ ਤਰਨ ਤਾਰਨ ਦੇ ਵੱਖ ਵੱਖ ਬਲਾਕਾਂ ਦੇ ਵਿੱਚ ਸਿਹਤ ਕੇਂਦਰਾਂ, ਹੈਲਥ ਐਂਡ ਵੈਲਨੈਸ ਸੈਂਟਰਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਵਿੱਚ ਬੇਟੀ ਬਚਾਓ ਬੇਟੀ ਪੜਾਓ ਪ੍ਰੋਗਰਾਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਡਾਕਟਰ ਰਾਏ ਨੇ ਦੱਸਿਆ ਕਿ ਅੱਜ ਦੇ ਯੁੱਗ ਵਿੱਚ ਧੀਆਂ ਦੇ ਯੋਗਦਾਨ ਤੋਂ ਬਿਨਾਂ ਸਾਡਾ ਸਮਾਜ ਬਿਲਕੁਲ ਅਧੂਰਾ ਹੈ ਉਹਨਾਂ ਕਿਹਾ ਕਿ ਸਾਡੀਆਂ ਬੇਟੀਆਂ ਨੇ ਅੱਜ ਹਰ ਇੱਕ ਖੇਤਰ ਵਿੱਚ ਮਿਸਾਲ ਕਾਇਮ ਕੀਤੀ ਹੈ। ਸਿਵਲ ਸਰਜਨ ਡਾ. ਰਾਏ ਨੇ ਕਿਹਾ ਕਿ ਬੇਟੀ ਬਚਾਓ ਬੇਟੀ ਪੜਾਓ ਪ੍ਰੋਗਰਾਮ ਵਿੱਚ ਸਮਾਜ ਦਾ ਹਰੇਕ ਵਰਗ ਆਪਣਾ ਹੀ ਯੋਗਦਾਨ ਪਾਵੇ ਤਾਂ ਜੋ ਸਾਡੀਆਂ ਧੀਆਂ ਬਿਨਾਂ ਕਿਸੇ ਵਿਤਕਰੇ ਦੇ ਆਪਣਾ ਜੀਵਨ ਬਤੀਤ ਕਰਨ। ਉਹਨਾਂ ਕਿਹਾ ਕਿ ਸਾਨੂੰ ਸਾਡੀਆਂ ਬੇਟੀਆਂ ਦੇ ਸੁਪਨਿਆਂ ਨਾਲ ਸਾਕਾਰ ਕਰਨ ਲਈ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਜਤਿੰਦਰ ਸਿੰਘ ਗਿੱਲ, ਜ਼ਿਲਾ ਟੀਕਾਕਰਨ ਡਾਕਟਰ ਵਰਿੰਦਰ ਪਾਲ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਸਿੰਘ ਕਾਲੜਾ, ਜਿਲਾ ਸਿਹਤ ਅਫਸਰ ਡਾਕਟਰ ਸੁਖਬੀਰ ਕੌਰ, ਡਾ. ਆਸ਼ੀਸ਼ ਗੁਪਤਾ, ਡਾ. ਸੁਖਜਿੰਦਰ ਸਿੰਘ, ਡਾਕਟਰ ਰਣਦੀਪ ਸਿੰਘ, ਜ਼ਿਲਾ ਮਾਸ ਮੀਡਿਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ, ਸੁਪਰਡੰਟ ਬਲਦੇਵ ਸਿੰਘ ਜੌੜਾ, ਸੀਨੀਅਰ ਸਹਾਇਕ ਕੁਲਵੰਤ ਸਿੰਘ, ਮਨਦੀਪ ਸਿੰਘ,ਹੈਲਥ ਸੁਪਰਵਾਇਜ਼ਰ ਕਾਰਜ ਸਿੰਘ, ਭੁਪਿੰਦਰ ਸਿੰਘ, ਫਾਰਮੇਸੀ ਅਫ਼ਸਰ ਅਰਵਿੰਦਰ ਸਿੰਘ, ਡੀਐਮਈਓ ਲਵਲੀਨ ਕੌਰ, ਹਿੰਮਤ ਸ਼ਰਮਾ, ਆਦਿ ਮੌਜੂਦ ਰਹੇ।