ਬੀਐਸਐਫ ਜਵਾਨਾਂ ਨੂੰ ਖੇਤਾਂ ਚੋਂ ਮਿਲੀ 10 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 08 ਮਈ : ਭਾਰਤੀ ਸਰਹੱਦ ਵਿੱਚ ਪਾਕਿਸਤਾਨੀ ਤਸਕਰ ਲਗਾਤਾਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਰਹੱਦ ‘ਤੇ ਤਾਇਨਾਤ ਜਵਾਨ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇ ਰਹੇ। ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਪਾਕਿਸਤਾਨੀ ਸਮੱਗਲਰਾਂ ਨੇ ਇੱਕ ਵਾਰ ਫਿਰ ਡਰੋਨ ਭੇਜਿਆ, ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਸੀਮਾ ਸੁਰੱਖਿਆ ਬਲ ਨੇ ਡਰੋਨ ਰਾਹੀਂ ਸੁੱਟੀ ਗਈ ਖੇਪ ਨੂੰ ਜ਼ਬਤ ਕਰ ਲਿਆ। ਇਹ ਜਾਣਕਰੀ ਬੀਐਸਐਫ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਸਫਲਤਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਦਾਉਕੇ ਵਿੱਚ ਰਾਤ ਕਰੀਬ 10 ਵਜੇ ਮਿਲੀ ਹੈ। ਬਟਾਲੀਅਨ 22 ਦੇ ਜਵਾਨ ਰਾਤ ਸਮੇਂ ਗਸ਼ਤ ‘ਤੇ ਸਨ। ਇਸ ਦੌਰਾਨ ਬੀਐਸਐਫ ਜਵਾਨਾਂ ਨੇ ਡਰੋਨ ਦੀ ਹਰਕਤ ਮਹਿਸੂਸ ਕੀਤੀ। ਇਸ ‘ਤੋਂ ਬਾਅਦ ਅਲਰਟ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਦੋ ਘੰਟੇ ਦੀ ਤਲਾਸ਼ੀ ਦੌਰਾਨ ਬੀਐਸਐਫ ਨੂੰ ਦਾਉਕੇ ਪਿੰਡ ਦੇ ਖੇਤਾਂ ਵਿੱਚੋਂ ਇੱਕ ਸੰਤਰੀ ਰੰਗ ਦਾ ਬੈਗ ਮਿਲਿਆ। ਜਿਸ ਵਿੱਚ ਚਾਰ ਪੈਕਟ ਹੈਰੋਇਨ ਰੱਖੇ ਹੋਏ ਸਨ। ਭਸ਼ਢ ਜਵਾਨਾਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਇਸ ਖੇਪ ਨੂੰ ਡਰੋਨ ਤੋਂ ਸੁੱਟਣ ਲਈ ਪੈਕਟ ਵਿੱਚ ਇੱਕ ਹੁੱਕ ਵੀ ਫਿੱਟ ਕੀਤਾ ਗਿਆ ਸੀ। ਇਸ ਦੇ ਨਾਲ ਹੀ ਤਸਕਰਾਂ ਵੱਲੋਂ ਇੱਕ ਟਾਰਚ ਵੀ ਭੇਜੀ ਗਈ ਸੀ। ਜ਼ਬਤ ਕੀਤੀ ਗਈ ਖੇਪ ਦਾ ਕੁੱਲ ਵਜ਼ਨ 1.590 ਕਿਲੋਗ੍ਰਾਮ ਮਾਪਿਆ ਗਿਆ ਹੈ। ਇਸ ਦੀ ਅੰਤਰਰਾਸ਼ਟਰੀ ਕੀਮਤ 10 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।