ਬਟਾਲਾ, 6 ਸਤੰਬਰ 2024 : ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਸੰਗਤਾਂ ਦੀ ਸਹਲੂਤ ਲਈ ਸਟਰੀਟ ਲਾਈਟਸਾਂ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਸਬੰਧੀ ਗੱਲ ਕਰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਉਹ ਹਰ ਰੋਜ ਰਾਤ ਨੂੰ ਸ਼ਹਿਰ ਅਤੇ ਨਗਰ ਕੀਰਤਨ ਦੇ ਰੂਟ ’ਤੇ ਸਟਰੀਟ ਲਾਈਟਾਂ ਚੈਕ ਕਰਨ ਅਤੇ ਚੈਕ ਕਰਨ ਉਪਰੰਤ ਰਿਪੋਰਟ ਦਫਤਰ ਨੂੰ ਭੇਜੀ ਜਾਵੇ। ਉਨਾਂ ਅੱਗੇ ਦੱਸਿਆ ਕਿ ਕਿ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬਟਾਲਾ ਸ਼ਹਿਰ ਵਿਚ ਸਟਰੀਟ ਲਾਈਟਾਂ ਦਾ ਕੰਮ ਜੰਗੀ ਪੱਧਰ ਤੇ ਮੁਕੰਮਲ ਕੀਤਾ ਜਾਵੇ ਅਤੇ ਇਸ ਸਬੰਧ ਇੱਕ ਹੈਲਪ ਡੈਸਕ ਨੰਬਰ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਹੈਲਪ ਡੈਸਕ ਨੰਬਰ 84270-02090 ਰਾਹੀਂ ਕੋਈ ਵੀ ਵਿਅਕਤੀ, ਜਿਸ ਨੂੰ ਨੂੰ ਸਟਰੀਟ ਲਾਈਟਾਂ ਸਬੰਧੀ ਕੋਈ ਸ਼ਿਕਾਇਤ ਹੋਵੇ ਤਾਂ ਇਸ ਹੈਲਪ ਡੈਸਕ ਨੰਬਰ ਦੇ ਸੰਪਰਕ ਕਰ ਸਕਦਾ ਹੈ। ਉਨਾਂ ਸਖ਼ਤ ਲਫਜ਼ਾਂ ਵਿੱਚ ਕਿਹਾ ਕਿ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹੇ ਜਾਣਗੇ।