ਪੰਨੂ ਵਿਚ ਜੇਕਰ ਹਿੰਮਤ ਹੈ ਤਾਂ ਪੰਜਾਬ ਦੀ ਧਰਤੀ ਤੇ ਆ ਕੇ ਮੁੜ ਦੁਹਰਾਏ ਇਹ ਬਿਆਨ : ਕੈਬਿਨਟ ਮੰਤਰੀ ਈ.ਟੀ.ਓ 

  • ਕੈਬਿਨਟ ਮੰਤਰੀ ਈ.ਟੀ.ਓ  ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ
  • ਪੰਜਾਬ ਭਰ ਵਿਚ 14 ਅਪੈ੍ਰਲ ਨੂੰ ਆਮ ਆਦਮੀ ਪਾਰਟੀ ਬਾਬਾ ਸਾਹਿਬ ਅੰਬੇਡਕਰ ਦੀ ਜੈਯੰਤੀ ਮੋਕੇ ਹੋਵੇਗੀ ਨਤਮਸਤਕ

ਅੰਮ੍ਰਿਤਸਰ 4 ਅਪ੍ਰੈਲ 2025 : ਪੰਜਾਬ ਦੇ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਢਹਿਢੇਰੀ ਕਰਨ ਸਬੰਧੀ ਦਿੱਤੇ ਬਿਆਨ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਦਲਿਤ ਵਿਰੋਧੀ, ਸੰਵਿਧਾਨ ਵਿਰੋਧੀ ਅਤੇ ਦੇਸ਼ ਵਿਰੋਧੀ ਕਰਾਰ ਦਿੰਦਿਆਂ ਗੁਰਪਤਵੰਤ  ਪੰਨੂ ਨੂੰ ਚਣੋਤੀ ਦਿੱਤੀ ਕਿ ਜੇਕਰ ਉਹ ਵਿਚ ਹਿੰਮਤ ਹੈ ਤਾਂ ਇਹ ਬਿਆਨ ਪੰਜਾਬ ਦੀ ਧਰਤੀ ਤੇ ਆ ਕੇ ਦੁਹਰਾਏ । ਉਸ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਆਂ ਸ:ਹਰਭਜਨ ਸਿੰਘ ਈ.ਟੀ.ਓ ਨੇ ਕੇਦਰ ਸਰਕਾਰ ਤੋ ਵੀ ਇਸ ਗੱਲ ਦੀ ਮੰਗ ਕੀਤੀ ਕਿ ਇਸ ਗੱਦਾਰ ਅਤੇ ਕਾਇਰਾਨਾ ਵਿਅਕਤੀ ਵਿਰੁੱਧ ਤੁਰੰਤ ਕਾਰਵਾਈ ਕਰਕੇ ਵਾਪਸ ਭਾਰਤ ਲਿਆ ਕੇ ਜੇਲਾਂ ਵਿਚ ਡੱਕੇ। ਪੈ੍ਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ  ਉਨਾਂ ਕਿਹਾ ਕਿ ਪੰਨੂ ਵਰਗਾ ਦੇ਼ਸ ਵਿਰੋਧੀ ਅਜਿਹੇ ਬਿਆਨਾਂ ਰਾਹੀ ਪੰਜਾਬ ਵਿਚ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ ਕਰ ਰਿਹਾ ਹੈ,ਜਿਸ ਦਾ ਜਵਾਬ ਆਉਣ ਵਾਲੀ 14 ਅਪੈ੍ਰਲ ਨੂੰ ਬਾਬਾ ਸਾਹਿਬ ਅੰਬੇਡਕਰ ਦੀ ਜੈਯੰਤੀ ਮੌਕੇ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਪੰਜਾਬ ਦੇ ਲੋਕ ਬਾਬਾ ਸਾਹਿਬ ਦੇ ਬੁੱਤ ਸਾਮਣੇ  ਨਤਮਸਤਕ ਹੋ ਕੇ  ਮੂੰਹ ਤੋੜਵਾਂ ਜਵਾਬ ਦੇਣਗੇ।ਉਨਾਂ ਕਿਹਾ ਕਿ ਬਾਬਾ ਸਾਹਿਬ ਦਾ ਜੀਵਨ ਦਲਿਤਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ,ਸਿੱਖਿਆ ਅਤੇ ਸੰਵਿਧਾਨ ਦੁਆਰਾ ਦਿੱਤੇ ਅਧਿਕਾਰਾਂ ਦੀ ਹਮੇਸ਼ਾ ਪੈਰਵੀ ਕੀਤੀ ਹੈ। ਉਨ੍ਹਾਂ ਕਿਹਾ ਅਜਿਹੇ ਵਿਚ ਸਾਰੇ ਧਰਮਾਂ ਜਾਤਾਂ ਦੇ ਲੋਕਾਂ ਨੂੰ ਵੋਟ ਦਾ ਅਧਿਕਾਰ ਸਮੇਤ ਮੋਲਿਕ ਅਧਿਕਾਰ ਵੀ ਦਿੱਤੇ ਹਨ। ਇਸ ਕਰਕੇ ਸਮੁੱਚਾ ਦੇਸ਼ ਉਂਨਾਂ ਨੂੰ ਆਪਣਾ ਆਦਰਸ਼ ਮੰਨਦਾ ਹੈ। ਉਨਾਂ ਕਿਹਾ ਕਿ ਇਸ ਦੇ਼ਸ ਵਿਰੋਧੀ ਦੇ ਬਿਆਨਾਂ ਨਾਲ ਪੰਜਾਬ ਦੀ ਧਰਤੀ ਤੇ ਨਫਰਤ ਦੇ ਬੀਜ ਕਦੇ ਵੀ ਬੀਜੇ ਨਹੀ ਜਾ ਸਕਦੇ। ਉਨਾਂ ਕਿਹਾ ਕਿ ਇਹ ਹਰ ਸਮੇ ਕੁਝ ਖਾਸ ਮੋਕਿਆਂ ਤੇ ਅਜਿਹੇ ਬਿਆਨ ਦੇ ਕੇ ਸਾਡੇ ਦੇਸ਼ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਕੋਸ਼ਿਸ ਕਰਦਾ ਹੈ। ਉਨਾਂ ਕਿਹਾ ਕਿ ਸਾਡੇ ਧਰਮਾਂ ਨੇ ਸਾਨੂੰ ਹਮੇਸ਼ਾਂ ਹੀ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਸਿਖਾਈ ਹੈ ਅਤੇ ਸਾਰੇ ਲੋਕਾਂ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਹੈ।