
- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਸਲਾਨਾ ਸਮਾਰੋਹ ਵਿੱਚ ਕੈਬਨਿਟ ਮੰਤਰੀ ਈ ਟੀ ਓ ਨੇ ਕੀਤੀ ਸਿਰਕਤ
ਜੰਡਿਆਲਾ ਗੁਰੂ , 13 ਮਾਰਚ 2025 : ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਲੜਕੇ ਵਿਖੇ ਸਕੂਲ ਦਾ ਸਲਾਨਾ ਸਮਾਰੋਹ ਮਨਾਇਆ ਗਿਆ। ਇਸ ਮੋਕੇ ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਸਮਾਰੋਹ ਵਿੱਚ ਪਹੁੰਚਣ ਤੇ ਸਮੂਹ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ ਫੁੱਲਾਂ ਦੇ ਹਾਰ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਦਾ ਸਵਾਗਤ ਕੀਤਾ। ਇਸ ਮੋਕੇ ਤੇ ਸੰਬੋਧਤ ਕਰਦਿਆਂ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਵਿੱਚ ਸਮੂਚੇ ਪੰਜਾਬ ਅੰਦਰ ਬਿਨ੍ਹਾ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਉਦੇਸ ਨਾਲ ਪੂਰੇ ਪੰਜਾਬ ਅੰਦਰ ਮੁਫਤ ਸਿਹਤ ਸੇਵਾਵਾਂ ਅਤੇ ਚੰਗੀ ਸਿੱਖਿਆ ਪ੍ਰਣਾਲੀ ਤੇ ਜੋਰ ਦਿੱਤਾ ਹੈ। ਉਨ੍ਹਾਂ ਕਿਹਾ ਦਿ ਅੱਜ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਚੁੱਕੀ ਹੈ ਅਤੇ ਪਹਿਲਾ ਨਾਲੋ ਹੁਣ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਸੰਖਿਆ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖਿਆ ਪ੍ਰਣਾਲੀ ਅੰਦਰ ਵੱਖਰੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਸਕੂਲਾਂ ਦੀ ਦਸ਼ਾ ਵਿੱਚ ਬਹੁਤ ਵੱਡਾ ਬਦਲਾਅ ਕੀਤਾ ਗਿਆ ਹੈ। ਜਿਲ੍ਹੇ ਅੰਦਰ ਚਲ ਰਹੇ ਸਕੂਲ ਆਫ ਐਮੀਨੇਸ ਨੇ ਵੀ ਸਰਕਾਰੀ ਸਕੂਲਾਂ ਅੰਦਰ ਪੜਣ ਵਾਲੇ ਬੱਚਿਆਂ ਦੇ ਮਾਪਿਆਂ ਦੀ ਸੋਚ ਬਦਲੀ ਹੈ। ਪੰਜਾਬ ਸਰਕਾਰ ਨੇ ਸਰਕਾਰੀ ਸਕੂਲ (ਸਕੂਲ ਆਫ ਐਮੀਨੇਸ) ਦੇ ਬੱਚਿਆਂ ਲਈ ਬੱਸਾਂ ਦੀ ਵਿਵਸਥਾ ਕੀਤੀ ਹੈ। ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਵਰਦੀਆਂ, ਮੁਫਤ ਕਿਤਾਬਾਂ, ਮਿਡ-ਡੇ ਮੀਲ ਆਦਿ ਸਹੂਲਤਾਂ ਸਮੇਂ ਦੇ ਬਦਲਾਅ ਦੀ ਗਵਾਹੀ ਦਿੰਦੇ ਹਨ। ਉਨਾਂ ਕਿਹਾ ਕਿ ਸਾਡੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਪੂਰੀ ਮਾਤ ਦੇ ਰਹੇ ਹਨ ਅਤੇ ਸਾਡੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਪ੍ਰਾਇਵੇਟ ਸਕੂਲਾਂ ਨਾਲੋਂ ਕਾਫ਼ੀ ਬਿਹਤਰ ਹੋ ਗਿਆ ਹੈ। ਉਨਾਂ ਪੜ੍ਹਾਈ ਦੀ ਗੱਲ ਕਰਦਿਆਂ ਕਿਹਾ ਕਿ 2022 ਵਿੱਚ ਪ੍ਰਾਈਵੇਟ ਸਕੂਲਾਂ ਦੇ ਬੱਚੇ ਮੈਰਿਟ ਲਿਸਟਾਂ ਵਿੱਚ ਆਉਂਦੇ ਸਨ, ਪਰੰਤੂ ਹੁਣ ਸਾਲ 2024 ਤੱਕ ਸਾਡੇ ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਬੱਚੇ ਨੂੰ ਪਿੱਛੇ ਛੱਡ ਕੇ ਮੈਰਿਟ ਲਿਸਟਾਂ ਵਿੱਚ ਆ ਰਹੇ ਹਨ। ਕੈਬਨਿਟ ਮੰਤਰੀ ਈ.ਟੀ.ਓ. ਨੇ ਕਿਹਾ ਕਿ ਮੇਰੇ ਲਈ ਬਣੇ ਮਾਣ ਵਾਲੀ ਗੱਲ ਹੈ ਕਿ ਇਸੇ ਹੀ ਸਕੂਲ ਵਿੱਚ ਮੈਂ ਪੜ੍ਹਿਆ, ਪੜ੍ਹਾਇਆ ਅਤੇ ਅੱਜ ਮੈਂ ਇਸੇ ਸਕੂਲ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਇਆ ਹਾਂ। ਉਨਾਂ ਆਪਣੇ ਪੁਰਾਣੇ ਦਿਨਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਸੇ ਹੀ ਸਕੂਲ ਵਿੱਚ ਮੇਰੀ ਪੜ੍ਹਾਈ ਹੋਈ ਅਤੇ ਮੈਂ ਇਸੇ ਹੀ ਸਕੂਲ ਵਿੱਚੋਂ ਹੀ ਪੜ੍ਹ ਕੇ ਅੱਜ ਇਸ ਮੁਕਾਮ ਤੇ ਪਹੁੰਚ ਸਕਿਆ ਹਾਂ।ਇਸ ਮੌਕੇ ਉਹਨਾਂ ਦੇ ਧਰਮ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ, ਸ ਸਤਿੰਦਰ ਸਿੰਘ, ਸਟਾਫ ਤੇ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।