- ਸੂਚਨਾ ਦੇਣ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ
ਅੰਮ੍ਰਿਤਸਰ 3 ਅਪੈ੍ਰਲ : ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਵੀ ਜਹ੍ਹਾ ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਬਾਰੇ ਪਤਾ ਲਗਦਾ ਹੈ ਤਾਂ ਉਹ ਮੋਬਾਇਲ ਨੰਬਰ 79738-67446 ‘ਤੇ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਤੀ ਗਈ ਸੂਚਨਾ ਤੇ ਤੁਰੰਤ ਕਾਰਵਾਈ ਕਰਦੇ ਹੋਏ ਫਲਾਇੰਗ ਸੁਕਐਡ ਭੇਜੇ ਜਾਣਗੇ। ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨਾਂ ਨੇ ਜਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸੁਧਰ ਜਾਣ ਨਹੀਂ ਤਾਂ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।