
- ਜਲਦੀ ਹੀ ਵਿਸ਼ਵ ਪੱਧਰੀ ਸਕੂਲ ਬਣੇਗਾ ਸਰਕਾਰੀ ਐਲੀਮੈਂਟਰੀ ਸਕੂਲ ਕੱਲ੍ਹਾ : ਸੰਧੂ
ਖਡੂਰ ਸਾਹਿਬ 19 ਅਪ੍ਰੈਲ 2025 : ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਵੱਖ-ਵੱਖ ਹਲਕਿਆਂ ਅੰਦਰ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਐਮ ਐਲ ਏ ਸਹਿਬਾਨ ਵੱਲੋਂ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਹਲਕਾ ਖਡੂਰ ਸਾਹਿਬ ਵਿਖੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਯੋਗ ਅਗਵਾਈ ਹੇਠ ਚੇਅਰਮੇਨ ਹਰਜੀਤ ਸਿੰਘ ਸੰਧੂ ਵੱਲੋਂ ਸਰਕਾਰੀ ਐਲੀਮੈਂਟਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲ੍ਹਾ, ਸ਼ੇਖ ਚੱਕ ਤੇ ਝੰਡੇਰ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਦੋਵਾਂ ਸਕੂਲਾਂ ਦੀਆਂ ਸ਼ਾਨਦਾਰ ਲਾਇਬ੍ਰੇਰੀਆਂ ਅਤੇ ਕਮਰਿਆਂ ਨੂੰ ਦੇਖਣ ਤੋਂ ਬਾਅਦ ਉਹਨਾਂ ਸਕੂਲ ਮੁਖੀਆਂ ਅਤੇ ਸਮੂਹ ਸਟਾਫ ਦੀ ਪ੍ਰਸ਼ੰਸ਼ਾ ਕੀਤੀ । ਉਹਨਾਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਨੁਹਾਰ 'ਤੇ ਖੁਸ਼ੀ ਜਾਹਰ ਕਰਦਿਆਂ ਸਰਕਾਰ ਪਾਸੋਂ ਇੰਜ ਹੀ ਸਕੂਲਾਂ ਦੀ ਮਦਦ ਕਰਦੇ ਰਹਿਣ ਲਈ ਬੇਨਤੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਪੂਰੇ ਸੂਬੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਇਸ ਮੌਕੇ ਬੋਲਦਿਆਂ ਹੀਰਾ ਸਿੰਘ ਕਾਨੂੰਗੋ ਨੇ ਸਮੂਹ ਪਿੰਡ ਦੇ ਪਤਵੰਤੇ ਸੱਜਣਾ ਅਤੇ ਹਲਕਾ ਵਿਧਾਇਕ ਦਾ ਪਿੰਡ ਵਿੱਚ ਕੀਤੀ ਜਾ ਰਹੀ ਤਰੱਕੀ ਦਾ ਧੰਨਵਾਦ ਕੀਤਾ । ਇਸ ਮੌਕੇ ਅਵਤਾਰ ਸਿੰਘ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ ਦੀ ਰੱਜਵੀਂ ਪ੍ਰਸ਼ੰਸ਼ਾ ਕੀਤੀ। ਸਤਿੰਦਰ ਕੰਗ ਵੱਲੋਂ ਜਲਦੀ ਹੀ ਸਕੂਲਾਂ ਨੂੰ ਨਮੂਨੇ ਦਾ ਸਕੂਲ ਬਣਾਉਣ ਦਾ ਅਹਿਦ ਲਿਆ। ਸਕੂਲ ਮੁਖੀ ਦਿਨੇਸ਼ ਕੁਮਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਅਤੇ ਕੀਤੇ ਜਾ ਰਹੇ ਸੁਧਾਰਾਂ ਲਈ ਧੰਨਵਾਦ ਕੀਤਾ । ਉਹਨਾਂ ਕਿਹਾ ਕਿ ਸਰਕਾਰ ਦੁਆਰਾ ਕੀਤੇ ਜਾ ਰਹੇ ਸਕੂਲਾਂ ਦਾ ਸੁਧਾਰ ਵਿਦਿਆਰਥੀਆਂ ਵਿੱਚ ਇੱਕ ਨਵੀਂ ਚੇਤਨਾ ਪੈਦਾ ਕਰੇਗਾ । ਇਸ ਮੌਕੇ ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਸੱਭਿਆਚਾਰਕ ਪ੍ਰੋਗਰਾਮ ਕਾਬਿਲੇ ਤਾਰੀਫ਼ ਸੀ। ਇਸ ਮੌਕੇ ਬੋਲਦਿਆਂ ਪਰਮਿੰਦਰ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਲ੍ਹਾ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਇਸ ਮੌਕੇ ਬਲਾਕ ਪ੍ਰਧਾਨ ਖਡੂਰ ਸਾਹਿਬ ਸ਼ਮਸ਼ੇਰ ਸਿੰਘ, ਸ਼ੇਰਾ ਸ਼ਰਮਾ,ਦਿਲਬਾਗ ਸਿੰਘ, ਲਖਵਿੰਦਰ ਸਿੰਘ ਮੈਂਬਰ ਪੰਚਾਇਤ, ਮੈਂਬਰ ਪੰਚਾਇਤ ਬਾਬਾ ਸੁਰਜੀਤ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਪ੍ਰਿਥੀਪਾਲ ਸਿੰਘ, ਲਖਵਿੰਦਰ ਸਿੰਘ ਮੈਂਬਰ, ਕੁਲਵੰਤ ਸਿੰਘ ਨੰਬਰਦਾਰ, ਗੁਰਮੇਜ ਸਿੰਘ, ਪਰਮਿੰਦਰ ਸਿੰਘ, ਮੰਗਲ ਸਿੰਘ, ਗੁਰਿੰਦਰ ਸਿੰਘ, ਮੈਂਬਰ ਚਰਨਜੀਤ ਕੌਰ, ਸਰਬਜੀਤ ਸਿੰਘ, ਕੇਵਲ ਸਿੰਘ, ਗੁਰਜੀਤ ਸਿੰਘ, ਹੈਪੀ ਕੰਗ, ਜਸਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ, ਬੱਚਿਆਂ ਦੇ ਮਾਪੇ ਵਿਸ਼ੇਸ਼ ਤੌਰ 'ਤੇ ਹਾਜਰ ਸਨ।