- ਵਿਆਹ ਦੇ ਸੀਜ਼ਨ ਦੌਰਾਨ ਮੈਰਿਜ ਪੈਲੇਸ/ਰਿਜ਼ੋਰਟ ਦੇ ਮਾਲਕਾਂ ਅਤੇ ਪ੍ਰਬੰਧਕਾਂ ਨੂੰ ਹਥਿਆਰਾਂ ਦੀ ਮਨਾਹੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ
ਬਟਾਲਾ,11 ਨਵੰਬਰ 2024 : ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਪੀ ਹੈੱਡਕੁਆਰਟਰ ਬਟਾਲਾ, ਸ੍ਰੀਮਤੀ ਜਸਵੰਤ ਕੋਰ ਵਲੋਂ ਮੈਰਿਜ ਪੈਲੇਸ/ਰਿਜ਼ੋਰਟ ਦੇ ਮਾਲਕਾਂ ਅਤੇ ਪ੍ਰਬੰਧਕਾਂ ਨਾਲ ਪੁਲਿਸ ਲਾਈਨ ਬਟਾਲਾ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਪੀ ਬਟਾਲਾ ਨੇ ਦੱਸਿਆ ਕਿ ਮੈਰਿਜ ਪੈਲੇਸ/ਰਿਜ਼ੋਰਟ ਦੇ ਮਾਲਕਾਂ ਅਤੇ ਪ੍ਰਬੰਧਕਾਂ ਨਾਲ ਵਿਆਹ ਦੇ ਸੀਜ਼ਨ ਦੌਰਾਨ ਇਨ੍ਹਾਂ ਥਾਵਾਂ 'ਤੇ ਹਥਿਆਰਾਂ ਦੀ ਮਨਾਹੀ ਨੂੰ ਲਾਗੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਕਰਨ ਦਾ ਮੁੱਖ ਮੰਤਵ ਇਹੀ ਹੈ ਕਿ ਮੈਰਿਜ ਪੈਲੇਸ/ਰਿਜ਼ੋਰਟ ਵਿੱਚ ਅਣਸੁਖਾਵੀਂ ਘਟਨਾ ਨੂੰ ਰੋਕਣਾ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਕਸਰ ਸੁਣਨ ਵਿੱਚ ਆਉਂਦਾ ਹੈ ਕਿ ਮੈਰਿਜ ਪੈਲੇਸਾਂ/ਰਿਜੋਰਟਾਂ ਵਿੱਚ ਵਿੱਚ ਗੋਲੀ ਚੱਲਣ ਨਾਲ ਜਾਨੀ ਨੁਕਸਾਨ ਹੋ ਗਿਆ ਹੈ। ਇਸ ਲਈ ਮੈਰਿਜ ਪੈਲੇਸਾਂ/ਰਿਜੋਰਟਾਂ ਵਿੱਚ ਸਖ਼ਤੀ ਵਰਤੀ ਜਾਵੇ ਅਤੇ ਜਾਰੀ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਮੈਰਿਜ ਪੈਲੇਸਾਂ/ਰਿਜੋਰਟਾਂ ਦੇ ਮਾਲਕਾਂ ਤੇ ਪਰਬੰਧਕਾਂ ਨੇ ਭਰੋਸਾ ਦਿਵਾਇਆ ਕਿ ਉਹ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣਗੇ।