- ਕਿਹਾ-ਖਿਡਾਰੀਆਂ ਨੂੰ ਖੇਡਣ ਲਈ ਸੁਖਾਵਾਂ ਮਾਹੋਲ ਮੁਹੱਈਆ ਕਰਵਾਇਆ
ਸ੍ਰੀ ਹਰਗੋਬਿੰਦਪੁਰ ਸਾਹਿਬ ( ਬਟਾਲਾ), 1 ਮਾਰਚ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਪਿੰਡ ਸੱਖੋਵਾਲ ਵਿੱਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਉਨਾਂ ਕਿਹਾ ਕਿ ਨੋਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਦੂਰ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪੰਜਾਬ ਸਰਕਾਰ ਦੀ ਖਿਡਾਰੀਆਂ ਨੂੰ ਖੇਡਣ ਦੇ ਮੌਕੇ ਮੁਹੱਈਆ ਕਰਵਾਉਣਾ ਪਹਿਲੀ ਤਰਜੀਹ ਹੈ, ਜਿਸ ਤਹਿਤ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਹਲਕੇ ਅੰਦਰ ਯੂਥ ਕਲੱਬਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਖੇਡਣ ਲਈ ਸੁਖਾਂਵਾ ਮਾਹੋਲ ਮੁਹੱਈਆ ਕਰਵਾਇਆ ਗਿਆ ਹੈ । ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਰਕਾਰ ਵਲੋਂ ਖੇਡਾਂ, ਸਿੱਖਿਆ, ਸਿਹਤ, ਖੇਤੀਬਾੜੀ, ਸਨਅਤੀਕਰਨ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਰਿਕਾਰਡ ਕੰਮ ਕੀਤੇ ਗਏ ਹਨ ਅਤੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਮੰਤਵ ਨਾਲ ‘ਸਕੂਲ ਆਫ ਐਮੀਨੈਂਸ’ ਬਣਾਏ ਗਏ ਹਨ। ਉਨਾਂ ਕਿਹਾ ਕਿ ਜਿਥੇ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਉਸ ਦੇ ਨਾਲ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨਾਂ ਦੁਹਾਇਆ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।