
- ਕਿਹਾ-ਸ਼ਹਿਰ ਵਾਸੀਆਂ ਦੀ ਮੁਸ਼ਕਿਲਾਂ ਦਾ ਹੱਲ ਕਰਨ ਲਈ ਵਚਨਬੱਧ
ਬਟਾਲਾ, 14 ਮਈ 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਾਰਡ ਨੰਬਰ 26 ਡੋਗਰਾਂ ਮੁਹੱਲੇ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਮੁਹੱਲਾ ਨਿਵਾਸੀਆਂ ਨੂੰ ਗਲੀ ਨਾ ਬਣਨ ਕਰਕੇ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਹੁਣ ਲੋਕਾਂ ਦੀ ਮੁਸ਼ਕਿਲ ਹੱਲ ਕਰਦਿਆਂ ਗਲੀ ਦਾ ਨਿਰਮਾਣ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਲੀ ਬਣਨ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਮਾਸਟਰ ਤਿਲਕ ਰਾਜ ਅਤੇ ਅਮਿਤ ਸੋਢੀ ਵੀ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਜਦੋਂ ਦਾ ਬਟਾਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨਾਂ ਦੀ ਹਮੇਸਾਂ ਤਰਜੀਹ ਰਹੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ ਅਤੇ ਸਰਕਾਰ ਦੀਆਂ ਭਲਾਈ ਨੀਤੀਆਂ ਦਾ ਲਾਭ ਲੋਕਾਂ ਤੱਕ ਪੁਜਦਾ ਕੀਤਾ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਦੀ ਗੱਲ ਕਰੀਏ ਤਾਂ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਗਈਆਂ ਹਨ। ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ, ਜਿਸ ਨੂੰ ਬਹੁਤ ਜਲਦ ਲੋਕਾਂ ਦੇ ਸਮਰਪਿਤ ਕੀਤਾ ਜਾ ਰਿਹਾ ਹੈ। ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਥੇ ਰੋਜਾਨਾਂ ਮਰੀਜ ਆਪਣਾ ਮੁਫ਼ਤ ਇਲਾਜ ਕਰਵਾ ਰਹੇ ਹਨ। ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ।