ਵਿਧਾਇਕ ਸ਼ੈਰੀ ਕਲਸੀ ਵਲੋਂ ਬਿਧੀਪੁਰ ਤੇ ਮੂਲਿਆਂਵਾਲ ਵਿਖੇ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

  • ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਨੇ ਸਿੱਖਿਆ ਮਿਆਰ ਵਿੱਚ ਕੀਤਾ ਚੋਖਾ ਵਾਧਾ- ਵਿਧਾਇਕ  ਸ਼ੈਰੀ ਕਲਸੀ

ਬਟਾਲਾ, 20 ਮਈ 2025 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਅੰਦਰ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’  ਮੁਹਿੰਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਸਿੱਖਿਆ ਦੇ ਮਿਆਰ ਵਿੱਚ ਚੋਖਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਸੂਬੇ ਦੇ ਸਰਕਾਰੀ ਸਕੂਲ ਨਿੱਜੀ ਸਕੂਲਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵੱਡੀ ਟੱਕਰ ਦੇ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਵਲੋਂ ਅਜ ਸਰਕਾਰੀ ਮਿਡਲ ਸਕੂਲ ਬਿਧੀਪੁਰ ਅਤੇ ਮੂਲਿਆਂਵਾਲ  ਵਿਖੇ  ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਸਮਾਗਮ ਦੌਰਾਨ ਹਾਜਰ ਸਕੂਲ  ਵਿਦਿਆਰਥੀਆਂ, ਮਾਪਿਆਂ ਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਕਮਰੇ, ਲਾਇਬ੍ਰੇਰੀਆਂ, ਕੰਪਿਊਟਰ ਲੈਬ, ਗਰਾਊਂਡ, ਚਾਰਦੀਵਾਰੀ ਸਮੇਤ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਵਿਸਾਰ ਦਿੱਤੇ ਜਾਣ ਨਾਲ ਸਿੱਖਿਆ ਦੇ ਖੇਤਰ ਵਿੱਚ ਗਿਰਾਵਟ ਦੇਖਣ ਨੂੰ ਮਿਲੀ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਜਾ ਰਹੇ ਹਨ, ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਖਾਲਾ ਵਧਿਆ ਹੈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦੇ ਰਹੇ ਹਨ। ਇਸ ਮੌਕੇ ਬੀ.ਐਨ.ਓ ਨਿਧੀ,  ਨਵਦੀਪ ਸਿੰਘ, ਗਗਨਦੀਪ ਸਿੰਘ, ਮਨਦੀਪ ਸਿੰਘ ਸਮੇਤ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਵਾਸੀ ਮੌਜੂਦ ਸਨ।