- ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ : ਵਿਧਾਇਕ ਸ਼ੈਰੀ ਕਲਸੀ
ਬਟਾਲਾ, 21 ਜੁਲਾਈ : ਵਿਧਾਇਕ ਅਮਨਸ਼ੇਰ ਸਿੰਘ ਕਲਸੀ ਵਲੋਂ ਹਲਕੇ ਅੰਦਰ ਜਾ ਰਹੇ ਵਿਕਾਸ ਕਾਰਜਾਂ ਦੀ ਮੁਹਿੰਮ ਤਹਿਤ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਨੰਬਰ 30 ਮਲਾਵੇ ਦੀ ਕੋਠੀ ਵਿਖੇ ਨਵੀਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਪਿਛਲੇ ਸਮੇਂ ਤੋਂ ਇਥੇ ਲੋਕਾਂ ਨੂੰ ਆਵਾਜਾਈ ਦੀ ਬਹੁਤ ਮੁਸ਼ਕਿਲ ਆ ਰਹੀ ਸੀ ਪਰ ਹੁਣ ਗਲੀ ਬਣ ਜਾਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਅੰਦਰ ਵਿਕਾਸ ਕੰਮਾਂ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕੰਮ ਗੁਣਵੱਤਾ ਭਰਪੂਰ ਕਰਵਾਉਣ ਨੂੰ ਯਕੀਨੀ ਬਣਾਉਣ। ਉਨਾਂ ਕਿਹਾ ਕਿ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਬਟਾਲਾ ਸ਼ਹਿਰ ਦੀ ਵਿਕਾਸ ਪੱਖੋ ਨੁਹਾਰ ਬਦਲੀ ਜਾ ਰਹੀ ਹੈ, ਜਿਸ ਤਹਿਤ ਸ਼ਹਿਰ ਵਿਚਲੇ ਪ੍ਰਮੁੱਖ ਚੌਕਾਂ ਨੂੰ ਚੋੜਾ ਕੀਤਾ ਗਿਆ ਹੈ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ ਅਤੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਿਜ 15 ਮਹਿਨਿਆਂ ਦੇ ਕਾਰਜਕਾਲ ਦੌਰਾਨ ਹਰ ਵਰਗ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।