- ਫਸਲਾਂ ਦੀ ਰਹਿੰਦ ਖੁੰਹਦ ਨੂੰ ਖੇਤਾਂ ਵਿੱਚ ਅੱਗ ਨਾ ਲਗਾਈ ਜਾਵੈ, ਪਿੰਡਾਂ ਵਿੱਚ ਜਾਗਰੁਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਵੈ ਜਾਗਰੁਕ-ਡਿਪਟੀ ਕਮਿਸਨਰ
ਪਠਾਨਕੋਟ, 19 ਅਕਤੂਬਰ : ਜਿਲ੍ਹਾ ਪਠਾਨਕੋਟ ਵਿਖੇ ਖੇਤੀ ਬਾੜੀ ਵਿਭਾਗ ਵੱਲੋਂ ਮਹੀਨੇ ਦੋਰਾਨ ਕੀਤੀ ਕਾਰਗੁਜਾਰੀ ਅਤੇ ਜਿਲ੍ਹਾ ਖੇਤੀਬਾੜੀ ਉਤਪਾਦਕ ਕਮੇਟੀ ਦੀ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕਰਵਾਈ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਧਰਮਵੀਰ ਸਿੰਘ ਵਣ ਮੰਡਲ ਅਫਸਰ ਪਠਾਨਕੋਟ, ਡਾ. ਰਜਿੰਦਰ ਕੁਮਾਰ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਅਗਾਂਹ ਵਧੁ ਕਿਸਾਨ ਵੀ ਹਾਜਰ ਸਨ। ਮੀਟਿੰਗ ਦੋਰਾਨ ਡਾ. ਰਜਿੰਦਰ ਕੁਮਾਰ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਬਾੜੀ ਵਿਭਾਗ ਪਠਾਨਕੋਟ ਵੱਲੋਂ ਸਾਲ 2023-24 ਦੋਰਾਨ ਜਿਲ੍ਹਾ ਪਠਾਨਕੋਟ ਲਈ 1875 ਮਿੱਟੀ ਦੇ ਸੈਂਪਲ ਲੈਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਹੁਣ ਤੱਕ 995 ਮਿੱਟੀ ਦੇ ਸੈਂਪਲ ਲਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ ਵਿਭਾਗ ਵੱਲੋਂ 23 ਖਾਦਾਂ ਦੇ ਸੈਂਪਲ, 26 ਕੀਟਨਾਸਕ ਦਵਾਈਆਂ ਦੇ ਸੈਂਪਲ, 32 ਬੀਜ (ਐਕਟ) ਅਧੀਨ ਸੈਂਪਲ ਅਤੇ 47 ਬੀਜ (ਸਰਵਿਸ) ਅਧੀਨ ਸੈਂਪਲ ਲਏ ਜਾ ਚੁੱਕੇ ਹਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵੱਲੋਂ ਵਧੀਆ ਕਾਰਗੁਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਪੰਜਾਬ ਸਰਕਾਰ ਦਾ ਮੁੱਖ ਉਦੇਸ ਪੰਜਾਬ ਨੂੰ ਪ੍ਰਦੂਸਣ ਮੁਕਤ ਬਣਾਉਂਣਾ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਪੱਧਰ ਤੇ ਜਿਆਦਾ ਤੋਂ ਜਿਆਦਾ ਜਾਗਰੁਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਜਾਗਰੁਕ ਕੀਤਾ ਜਾਵੈ ਕਿ ਖੇਤਾਂ ਅੰਦਰ ਪਰਾਲੀ ਅਤੇ ਹੋਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਈ ਜਾਵੈ। ਉਨ੍ਹਾਂ ਕਿਹਾ ਕਿ ਭਾਵੈਂ ਕਿ ਜਿਲ੍ਹਾ ਪਠਾਨਕੋਟ ਵਿੱਚ ਪਿਛਲੇ ਸਾਲ ਇੱਕ ਮਾਮਲਾ ਧਿਆਨ ਵਿੱਚ ਆਇਆ ਸੀ ਪਰ ਇਸ ਵਾਰ ਉਨ੍ਹਾਂ ਦਾ ਉਪਰਾਲਾ ਹੈ ਕਿ ਜਿਲ੍ਹੇ ਅੰਦਰ ਇੱਕ ਵੀ ਅਜਿਹਾ ਮਾਮਲਾ ਨਾ ਹੋਵੇ। ਇਸ ਦੇ ਲਈ ਕਿਸਾਨਾਂ ਨੂੰ ਜਿਆਦਾ ਤੋਂ ਜਿਆਦਾ ਜਾਗਰੁਕ ਕੀਤਾ ਜਾਵੈ ਕਿ ਉਹ ਖੇਤਾਂ ਅੰਦਰ ਫਸਲਾਂ ਦੀ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਂਣ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੋਰਾਨ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਵੱਲੋਂ ਇਹ ਕੋਸਿਸ ਰਹੀ ਹੈ ਕਿ ਕਿਸਾਨ ਖੇਤੀ ਦੇ ਨਾਲ ਨਾਲ ਸਹਾਇਕ ਧੰਦੇ ਵਜੋਂ ਡੇਅਰੀ ਦਾ ਧੰਦਾ ਅਪਣਾਉਂਣ ਜਿਸ ਨਾਲ ਕਿਸਾਨਾਂ ਨੂੰ ਵਧੇਰੇ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾ ਡੇਅਰੀ ਯੂਨਿਟ ਲਗਾਉਂਣ ਲਈ ਟ੍ਰੇਨਿੰਗ ਲੈਣ ਲਈ ਜਿਲ੍ਹਾ ਗੁਰਦਾਸਪੁਰ ਜਾਣਾ ਪੈਂਦਾ ਸੀ ਪਰ ਵਿਭਾਗੀ ਮਨਜੂਰੀ ਮਿਲਣ ਤੋਂ ਬਾਅਦ ਹੁਣ ਭਵਿੱਖ ਵਿੱਚ ਜਿਲ੍ਹਾ ਪਠਾਨਕੋਟ ਵਿਖੇ ਹੀ ਕਿਸਾਨਾਂ ਨੂੰ ਡੇਅਰੀ ਯੂਨਿਟ ਲਗਾਉਂਣ ਦੀ ਟ੍ਰੇਨਿੰਗ ਦਿੱਤੀ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਖੇਤੀ ਦੇ ਨਾਲ ਨਾਲ ਹੋਰ ਸਹਾਇਕ ਕਿੱਤਿਆਂ ਨੂੰ ਵੀ ਅਪਣਾਇਆ ਜਾ ਰਿਹਾ ਹੈ ਅਤੇ ਅਪਣੀ ਅਮਦਨ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਇਹ ਉਪਰਾਲਾ ਹੈ ਕਿ ਖੇਤੀ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਹੋਰ ਸਹਾਇਕ ਧੰਦਿਆਂ ਅੰਦਰ ਕਿਸਾਨਾਂ ਦੀ ਰੂਚੀ ਵਧਾਉਂਣ ਦੇ ਲਈ ਉਨ੍ਹਾਂ ਨੂੰ ਜਾਗਰੁਕ ਕਰਨ ਦੇ ਲਈ ਕੈਂਪ ਲਗਾਏ ਜਾਣ। ਉਨ੍ਹਾਂ ਮੀਟਿੰਗ ਵਿੱਚ ਹਾਜਰ ਕਿਸਾਨਾਂ ਦੇ ਨਾਲ ਵੀ ਵੱਖ ਵੱਖ ਮੁੱਦਿਆਂ ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਪੇਸ ਆ ਰਹੀਆਂ ਸਮੱਸਿਆਵਾਂ ਤੇ ਵੀ ਵਿਚਾਰ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਖੇਤਾਂ ਅੰਦਰ ਪਰਾਲੀ ਜਾਂ ਫਸਲਾਂ ਦੀ ਹੋਰ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਈ ਜਾਵੈ ਤਾਂ ਜੋ ਵਾਤਾਵਰਣ ਨੂੰ ਸੁੱਧ ਬਣਾਉਂਣ ਵਿੱਚ ਹਰੇਕ ਕਿਸਾਨ ਅਪਣਾ ਸਹਿਯੋਗ ਦੇ ਸਕੇ।