
- ਚਾਈਨਾ ਡੋਰ ਮਨੁੱਖੀ ਜੀਵਨ ਲਈ ਘਾਤਕ -ਪ੍ਰਿੰਸੀਪਲ ਲਛਮਣ ਸਿੰਘ
ਬਟਾਲਾ, 24 ਦਸੰਬਰ 2024 : ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਚਾਈਨਾ ਡੋਰ ਮਨੁੱਖੀ ਜੀਵਨ ਲਈ ਘਾਤਕ ਸਾਬਤ ਹੋ ਰਹੀ ਹੈ।ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਚਾਈਨਾਂ ਡੋਰ ਦੀ ਵਿਕਰੀ ਰੋਕਣ ਲਈ ਸਖ਼ਤ ਕਾਨੂੰਨ ਲਾਗੂ ਕਰਨ।ਉਨ੍ਹਾਂ ਸਮੂਹ ਨਿਵਾਸੀਆਂ ਨੂੰ ਠੰਡ ਤੋਂ ਬਚਣ ਲਈ ਸਮੇਂ ਸਿਰ ਢੁੱਕਵੀ ਖੁਰਾਕ ਖਾਣ ਲਈ ਕਿਹਾ।ਇਸ ਮੌਕੇ ਹਾਜ਼ਰ ਬੁੱਧੀਜੀਵੀਆਂ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਗੁਰਨਾਮ ਸਿੰਘ ਸੰਧੂ, ਹਰਬੰਸ ਸਿੰਘ, ਸੁਲੱਖਣ ਸਿੰਘ , ਡਾ. ਗੁਰਿੰਦਰ ਸਿੰਘ ਰੰਧਾਵਾ, ਡਾ. ਗੁਰਦੇਵ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ, ਬਲਕਾਰ ਸਿੰਘ , ਗੁਰਦਿਆਲ ਸਿੰਘ ਜੇ.ਈ., ਸਵਿੰਦਰ ਸਿੰਘ ਜੇ.ਈ. , ਜਸਵੰਤ ਸਿੰਘ ਜੇ.ਈ. , ਇੰਸਪੈਕਟਰ ਰਘਬੀਰ ਸਿੰਘ ਆਦਿ ਹਾਜ਼ਰ ਸਨ।