
- ਕੈਬਿਨਟ ਮੰਤਰੀ ਨੇ ਪਿੰਡ ਮੁੱਛਲ, ਡੇਹਰੀਵਾਲ, ਧਰਮੂ ਚੱਕ,ਜਲਾਲ ਅਤੇ ਜਲਾਲ ਊਸਮਾ ਦੇ ਸਕੂਲਾਂ 'ਚ 1 ਕਰੋੜ 18 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਕੀਤਾ ਸਪੁਰਦ
ਅੰਮ੍ਰਿਤਸਰ 12 ਮਈ 2025 : "ਪੰਜਾਬ ਸਿੱਖਿਆ ਕ੍ਰਾਂਤੀ" ਨਾਲ ਸੂਬੇ ਵਿਚ ਇਕ ਨਵੇ ਯੁੱਗ ਦੀ ਸ਼ੁਰੂਆਤ ਹੋਵੇਗੀ,ਜਿਥੇ ਪੰਜਾਬ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਵਧੀਆ ਸਿੱਖਿਆ ਦੇ ਨਾਲ ਨਾਲ ਕਿੱਤਾਮੁੱਖੀ ਕੋਰਸ ਵੀ ਕਰਵਾਏ ਜਾਣਗੇ ਤਾਂ ਜੋ ਉਹ ਅੱਗੇ ਜਾ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ ਅਤੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਸਿੱਖਿਆ ਕ੍ਰਾਂਤੀ ਪਰਿਵਰਤਨ ਦੀ ਇੱਕ ਲਹਿਰ ਹੈ ਜੋ ਹਰ ਪਿੰਡ, ਹਰ ਸਕੂਲ ਅਤੇ ਹਰ ਬੱਚੇ ਤੱਕ ਪਹੁੰਚ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਸ਼ਹਿਰੀ ਅਤੇ ਪੇਂਡੂ ਹਲਕੇ ਵਿਚ ਸਮਾਨ ਰੂਪ ਨਾਲ ਗੁਣਵੱਤਾ ਸਿੱਖਿਆ ਪ੍ਰਦਾਨ ਕਰਨਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਵਿਚ ਵਿਕਾਸ ਕਾਰਜਾਂ ਦੀ ਸੌਗਾਤ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸਪੁਰਦ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਵੱਲ ਕੋਈ ਧਿਆਨ ਨਹੀ ਦਿੱਤਾ,ਜਿਸ ਕਰਕੇ ਲੋਕ ਮਜ਼ਬੂਰਨ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਖ ਪੜਾਈ ਕਰਵਾ ਰਹੇ ਸਨ ਅਤੇ ਉਨ੍ਹਾਂ ਮਾਪਿਆਂ ਤੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਇਕ ਵੱਡਾ ਬੋਝ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਹੁਣ ਸਰਕਾਰੀ ਸਕੂਲਾਂ ਵਿਚ ਵੀ ਪ੍ਰਾਈਵੇਟ ਸਕੂਲਾਂ ਨੂੰ ਵਧੀਆਂ ਪੜਾਈ ਅਤੇ ਨਵੀ ਤਕਨਾਲੋਜੀ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ,ਜਿਸ ਨਾਲ ਲੋਕ ਹੁਣ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚ ਹਟਾ ਕੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾ ਰਹੇ ਹਨ। ਸ: ਈ.ਟੀ.ਓ ਨੇ ਸਰਕਾਰੀ ਮਿਡਲ ਸਕੂਲ ਮੁੱਛਲ ਲੜਕੀਆਂ ਵਿਖੇ 4 ਲੱਖ 98 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀ ਚਾਰਦੀਵਾਰ ਅਤੇ ਰਿਪੇਅਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਮੁੱਛਲ ਵਿਖੇ 29 ਲੱਖ 42 ਹ਼ਜਾਰ ਰੁਪਏ ਦੀ ਲਾਗਤ ਨਾਲ 2 ਨਵੇ ਕਲਾਸ ਰੂਮ, ਸਾਇੰਸ ਲੈਬ ਅਤੇ ਮੁਰੰਮਤ, ਸਰਕਾਰੀ ਪ੍ਰਾਇਮਰੀ ਸਕੂਲ ਡੇਹਰੀਵਾਲ ਵਿਖੇ 3 ਲੱਖ 68 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਮੁਰੰਮਤ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਰੀਵਾਲ 8 ਲੱਖ 21 ਹ਼ਜਾਰ ਰੁਪਏ ਦੀ ਲਾਗਤ ਨਾਲ ਨਵਾਂ ਕਲਾਸ ਰੂਮ ਅਤੇ ਮੁਰੰਮਤ,ਸਰਕਾਰੀ ਮਿਡਲ ਸਕੂਲ ਧਰਮੂਚੱਕ ਵਿਖੇ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਕਲਾਸ ਰੂਮ ਅਤੇ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਜਲਾਲ 33 ਲੱਖ 43 ਹ਼ਜਾਰ ਰੁਪਏ ਦੀ ਲਾਗਤ ਨਾਲ ਇਕ ਕਲਾਸ ਰੂਮ,ਚਾਰਦੀਵਾਰੀ ਅਤੇ ਸਕੂਲ ਦੀ ਮੁਰੰਮਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲ ਊਸਮਾਂ ਵਿਖੇ 31.37 ਲੱਖ ਨਵੇ ਕਲਾਸ ਰੂਮ ਅਤੇ ਸਕੂਲ ਦੀ ਮੁਰਮੰਤ ਅਤੇ ਨਵੀਨੀਕਰਣ ਦਾ ਉਦਘਾਟਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਸ: ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧਵਰਗ ਦੇ ਬੱਚਿਆਂ ਨੂੰ ਵੀ ਇਹੀ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਾਪਤ ਹੋਵੇ ਜੋ ਕਿ ਨਿੱਜੀ ਸਕੂਲਾਂ ਵਿਚ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਕਿਸੇ ਰਾਸ਼ਟਰ ਦੀ ਅਸਲੀ ਤਾਕਤ ਹੁੰਦੀ ਹੈ ਅਤੇ ਸਰਕਾਰ ਦਾ ਇਹ ਕਰਤੱਵ ਹੈ ਕਿ ਉਹ ਹਰ ਬੱਚੇ ਨੂੰ ਸਮਾਨ ਮੌਕੇ ਪ੍ਰਦਾਨ ਕਰੇ। ਇਸ ਮੌਕੇ ਹਲਕਾ ਕੁਆਡੀਨੇਟਰ ਜੁਗਰਾਜ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸ਼ਨਾਖ ਸਿੰਘ, ਚੇਅਰਮੈਨ ਗੁਰਵਿੰਦਰ ਸਿੰਘ, ਬਲਾਕ ਪ੍ਰਧਾਨ ਜਰਮਨਜੀਤ ਸਿੰਘ, ਬਲਾਕ ਪ੍ਰਧਾਨ ਗੁਰਜਿੰਦਰ ਸਿੰਘ, ਭੁਪਿੰਦਰ ਸਿੰਘ,ਸਰਪੰਚ ਜਗਦੀਪ ਸਿੰਘ, ਸਰਪੰਚ ਗੁਰਦੇਵ ਸਿੰਘ, ਸਰਪੰਚ ਲਖਵਿੰਦਰ ਸਿੰਘ, ਸਰਪੰਚ ਜਰਮਨ ਸਿੰਘ,ਸਰਪੰਚ ਗੁਰਮੁੱਖ ਸਿੰਘ ,ਸਕੂਲ ਮੁੱਖੀ ਮੈਡਮ ਮਨਦੀਪ ਕੌਰ, ਮੈਡਮ ਰਾਜ ਰਾਣੀ, ਮੈਡਮ ਹਰਪ੍ਰੀਤ ਕੌਰ,ਸ: ਗੁਰਬਿੰਦਰ ਸਿੰਘ, ਸ: ਜਗਦੀਪ ਸਿੰਘ, ਮੈਡਮ ਸੁਖਜੀਤ ਕੌਰ ਤੋ ਇਲਾਵਾ ਵੱਡੀ ਗਿਣਤੀ ਵਿਚ ਬੱਚਿਆਂ ਦੇ ਮਾਪੇ ਤੇ ਪਿੰਡ ਵਾਸੀ ਹਾਜ਼ਰ ਸਨ।